ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇਕ ਹੋਰ ਮੰਤਰੀ 'ਤੇ ਲਟਕੀ ਤਲਵਾਰ

in #punjab2 years ago

ਚੰਡੀਗੜ੍ਹ: ਪੰਜਾਬ 'ਚ ਕੈਪਟਨ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇੱਕ ਹੋਰ ਸਾਬਕਾ ਮੰਤਰੀ ਦੇ ਨਾਮ ਦੀ ਚਰਚਾ ਹੈ। ਚਰਨਜੀਤ ਚੰਨੀ ਦੀ ਸਰਕਾਰ 'ਚ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਦਾ ਨਾਮ ਵੀ ਜੰਗਲਾਤ ਘੁਟਾਲੇ 'ਚ ਆ ਰਿਹਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਦੋ ਸਾਬਕਾ ਮੰਤਰੀਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਬਕਾ ਮੰਤਰੀਆਂ 'ਤੇ ਅਫ਼ਸਰਾਂ ਤੇ ਠੇਕੇਦਾਰਾਂ ਰਾਹੀਂ ਭ੍ਰਿਸ਼ਟਾਚਾਰ ਦਾ ਰੈਕਟ ਚਲਾਉਣ ਦੇ ਇਲਜ਼ਾਮ ਹਨ।

ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ 'ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ 'ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ 'ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ। sadhu singh dhamsot.jpg