ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫਤ ਸਫਰ ਸਹੂਲਤ ਬੰਦ ਨਹੀਂ ਹੋਵੇਗੀ : ਲਾਲਜੀਤ ਸਿੰਘ

in #punjab2 years ago

ਚੰਡੀਗੜ੍ਹ, 23 ਮਈ lal jeet singh.jpg ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਸਫਰ ਦੀ ਸਹੂਲੀਅਤ ਜਾਰੀ ਰਹੇਗੀ।

ਔਰਤਾਂ ਨੂੰ ਮੁਫਤ ਸਫਰ ਬੰਦ ਕਰਨ ਦੀਆਂ ਖਬਰਾਂ ਦਾ ਖੰਡਨ ਕਰਦਿਆਂ ਉਹਨਾਂ ਕਿਹਾ ਕਿ ਇਹ ਸਿਰਫ ਸੋਸ਼ਲ ਮੀਡੀਆ ਤੇ ਫੈਲਾਈ ਜਾ ਰਹੀ ਅਫਵਾਹ ਹੈ। ਉਹਨਾਂ ਸਾਫ ਕਿਹਾ ਕਿ ਪੰਜਾਬ ਸਰਕਾਰ ਇਹ ਸਹੂਲਤ ਬੰਦ ਨਹੀਂ ਕਰੇਗੀ ਅਤੇ ਇਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਇੱਥੇ ਜਿਕਰਯੋਗ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਹ ਖਬਰਾਂ ਕਾਫੀ ਚਰਚਾ ਦਾ ਵਿਸ਼ਾ ਬਣੀਆਂ ਸਨ ਕਿ ਪੰਜਾਬ ਸਰਕਾਰ ਜੂਨ ਮਹੀਨੇ ਤੋਂ ਔਰਤਾਂ ਦਾ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਬੰਦ ਕਰਨ ਜਾ ਰਹੀ ਹੈ।