ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਬਣਾਇਆ ਪੁੱਤ ਦਾ ਟੈਟੂ

in #punjab2 years ago

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਮੌਤ ਨੂੰ ਕੱਲ ਯਾਨੀ 29 ਜੁਲਾਈ ਨੂੰ ਦੋ ਮਹੀਨੇ ਬੀਤ ਜਾਣਗੇ। ਪੁਲਸ ਵਲੋਂ ਸਿੱਧੂ ਮੂਸੇ ਵਾਲਾ ਦਾ ਕਤਲ ਕਰਨ ਵਾਲੇ ਸਾਰੇ ਸ਼ੂਟਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਹਾਲਾਂਕਿ ਕਤਲ ਪਿੱਛੇ ਮਾਸਟਰਮਾਈਂਡ ਗੋਲਡੀ ਬਰਾੜ ਅਜੇ ਵੀ ਕੈਨੇਡਾ ’ਚ ਲੁਕਿਆ ਬੈਠਾ ਹੈ।
ਸਿੱਧੂ ਦੇ ਕਤਲ ਮਗਰੋਂ ਉਸ ਦੇ ਚਾਹੁਣ ਵਾਲਿਆਂ ਵਲੋਂ ਆਪਣੇ ਚਹੇਤੇ ਗਾਇਕ ਨੂੰ ਸਾਰੀ ਉਮਰ ਯਾਦ ਰੱਖਣ ਲਈ ਬਾਂਹ ’ਤੇ ਟੈਟੂ ਬਣਵਾਏ ਗਏ, ਜਿਸ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ। ਹੁਣ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਸਿੱਧੂ ਮੂਸੇ ਵਾਲਾ ਦੇ ਪਿਤਾ ਆਪਣੇ ਪੁੱਤ ਦਾ ਟੈਟੂ ਬਣਵਾਉਂਦੇ ਨਜ਼ਰ ਆ ਰਹੇ ਹਨ। ਤਸਵੀਰ ’ਚ ਦੇਖਿਆ ਜਾ ਸਕਦਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤ ਦੀ ਉਸ ਤਸਵੀਰ ਦਾ ਟੈਟੂ ਬਣਵਾ ਰਹੇ ਹਨ, ਜੋ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਪੇਜ ’ਤੇ ਇਸੇ ਸਾਲ 10 ਮਈ ਨੂੰ ਪੋਸਟ ਕੀਤੀ ਗਈ ਸੀ। ਸਿੱਧੂ ਦੇ ਪਿਤਾ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਰੱਜ ਕੇ ਵਾਇਰਲ ਹੋ ਰਹੀ ਹੈ।IMG_20220728_164201.jpg