ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ

in #punjab2 years ago

ਚੰਡੀਗੜ੍ਹ- ਪੰਜਾਬ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਅਤੇ ਦਿੱਲੀ ਸਰਕਾਰ ਵੱਲੋਂ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ ਜਦਕਿ ਕੇਂਦਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸੂਬਾ ਸਰਕਾਰਾਂ ਅਤੇ ਕੇਂਦਰ ਦੋਵਾਂ ਵੱਲੋਂ ਸਾਂਝੇ ਤੌਰ 'ਤੇ ਕਦਮ ਚੁੱਕਣ ਦਾ ਐਲਾਨ ਕੀਤਾ ਹੈ।
download (21).jpgਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਇਸ ਸਬੰਧੀ ਏਅਰ ਕੁਆਲਿਟੀ ਕਮਿਸ਼ਨ ਨੂੰ ਪ੍ਰਸਤਾਵ ਭੇਜਿਆ ਹੈ। ਕਿਸਾਨਾਂ ਨੂੰ ਇਹ ਪ੍ਰੋਤਸਾਹਨ ਝੋਨੇ ਦੀ ਪਰਾਲੀ ਦੇ ਅੰਦਰ-ਅੰਦਰ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਮੁੱਖ ਤੌਰ 'ਤੇ ਦਿੱਲੀ ਅਤੇ ਐਨਸੀਆਰ ਵਿੱਚ ਪਰਾਲੀ ਸਾੜਨ ਕਾਰਨ ਹਵਾ ਪ੍ਰਦੂਸ਼ਣ ਦੇ ਪੱਧਰ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਦਦ ਕਰੇਗਾ। ਇਕ ਰਿਪੋਰਟ ਅਨੁਸਾਰ ਰਾਜ ਸਰਕਾਰ ਦੇ 'ਅਨਾਜ ਖਰੀਦ' ਪੋਰਟਲ 'ਤੇ ਸਾਰੇ ਕਿਸਾਨਾਂ ਦੇ ਵੇਰਵੇ ਪਹਿਲਾਂ ਹੀ ਅਪਲੋਡ ਕੀਤੇ ਜਾ ਚੁੱਕੇ ਹਨ।