WHO ਨੇ ਹੈਲਮੇਟ ਦੀ ਵਰਤੋਂ ਨੂੰ ਲੈ ਕੇ ਜਾਰੀ ਕੀਤੀ ਨਵੀਂ ਗਾਈਡਲਾਈਨ, ਕੀ ਕਹਿੰਦੇ ਹਨ ਮਾਹਿਰ?

in #punjab2 years ago

ਨਵੀਂ ਦਿੱਲੀ- ਵਿਸ਼ਵ ਸਿਹਤ ਸੰਗਠਨ (WHO) ਨੇ ਸੜਕ ਹਾਦਸਿਆਂ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘਟਾਉਣ ਲਈ ਦੁਨੀਆ ਭਰ ਵਿੱਚ ਦੋਪਹੀਆ ਅਤੇ ਤਿੰਨ ਪਹੀਆ ਵਾਹਨਾਂ 'ਤੇ ਹੈਲਮੇਟ ਦੀ ਵਰਤੋਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦਿਸ਼ਾ-ਨਿਰਦੇਸ਼ ਦਾ ਉਦੇਸ਼ ਹੈਲਮੇਟ ਪਹਿਨਣ ਦੇ ਲਾਭਾਂ ਦੇ ਨਾਲ-ਨਾਲ ਸਹੀ ਉਤਪਾਦਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਵਿਸ਼ਵ ਸਿਹਤ ਸੰਗਠਨ ਨੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦੇ ਮਾਹਿਰਾਂ ਦੀ ਮਦਦ ਨਾਲ ਇਹ ਗਾਈਡਲਾਈਨ ਲਿਆਂਦੀ ਹੈ।

WHO ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਲੋਕਾਂ ਨੂੰ ਪੂਰਾ ਚਿਹਰਾ ਢੱਕਣ ਵਾਲਾ ਹੈਲਮੇਟ ਪਹਿਨਣਾ ਚਾਹੀਦਾ ਹੈ। ਇਸ ਵਿੱਚ ਦੱਸਿਆ ਹੈ ਕਿ ਜਿੰਨਾ ਸੰਭਵ ਹੋ ਸਕੇ ਸੁਰੱਖਿਅਤ ਹੋਣ ਲਈ ਹੈਲਮੇਟ ਨੂੰ ਕੱਸ ਕੇ ਬੰਨ੍ਹਣਾ ਚਾਹੀਦਾ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ ਅਜਿਹੇ ਹੈਲਮੇਟ ਦੀ ਵਰਤੋਂ ਨਾਲ ਗੰਭੀਰ ਸੱਟਾਂ ਨੂੰ 64 ਫੀਸਦੀ ਅਤੇ ਸਿਰ ਦੀਆਂ ਸੱਟਾਂ ਨੂੰ 74 ਫੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ।

download (7).jpg