ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ, ਹੁਣ ਇੰਨਾਂ ਫਸਲਾਂ ਨੂੰ ਵੀ MSP 'ਤੇ ਖਰੀਦੇਗੀ ਸਰਕਾਰ

in #punjab2 years ago

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋਈ ਹੈ। ਐਤਵਾਰ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿੱਚ ਸਤੌਜ ਪਿੰਡ ਦੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੰਜਾਬ ਦਾ ਪਾਣੀ ਬਚਾਉਣ ਦਾ ਸੰਕਲਪ ਲਿਆ ਹੈ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਪਿੰਡ ਸਤੌਜ ਆਏ ਸਨ ਅਤੇ ਉਨ੍ਹਾਂ ਕਿਸਾਨਾਂ ਨੂੰ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਸੀ। ਆਪਣੇ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਸੀ, 'ਮੈਂ ਚਾਹੁੰਦਾ ਹਾਂ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸ਼ੁਰੂਆਤ ਮੇਰੇ ਪਿੰਡ ਦੇ ਹੀ ਲੋਕ ਕਰਨ। ਇਸ ਨਾਲ ਪੂਰੇ ਪੰਜਾਬ ਵਿੱਚ ਇੱਕ ਚੰਗਾ ਸੁਨੇਹਾ ਜਾਵੇਗਾ, ਨਹੀਂ ਤਾਂ ਲੋਕ ਕਹਿਣਗੇ ਕਿ ਖ਼ੁਦ ਮੁੱਖ ਮੰਤਰੀ ਦੇ ਪਿੰਡ ਦੇ ਲੋਕ ਤਾਂ ਪਾਣੀ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੇ ਤਾਂ ਦੂਜੇ ਪਿੰਡਾਂ ਦੇ ਲੋਕ ਕਿਵੇਂ ਕਰਨਗੇ? ਜੇ ਮੇਰੇ ਪਿੰਡ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਵੇਗੀ ਤਾਂ ਪੂਰਾ ਪੰਜਾਬ ਪਾਣੀ ਬਚਾਉਣ ਲਈ ਇਕੱਠਾ ਹੋਵੇਗਾ ਅਤੇ ਇਸ ਮੁਹਿੰਮ ਨੂੰ ਅੱਗੇ ਵਧਾਏਗਾ। ''e4581048d7d2fd87a8192e164686d0fe3b1f77b9018634da4547b9e2093982f1.0.JPG