ਪੰਜਾਬ ਤੇ ਗੁਆਂਢੀ ਸੂਬਿਆਂ ਵਿਚ 16-17 ਮਈ ਨੂੰ ਮੀਂਹ ਦੀ ਭਵਿੱਖਬਾਣੀ

in #punjab2 years ago

ਦਿੱਲੀ ਸਮੇਤ ਭਾਰਤ ਦੇ ਕਈ ਹਿੱਸਿਆਂ 'ਚ ਆਉਣ ਵਾਲੇ 2 ਦਿਨਾਂ 'ਚ ਭਿਆਨਕ ਗਰਮੀ ਦੀ ਸਥਿਤੀ ਬਣੀ ਰਹੇਗੀ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ 2 ਦਿਨਾਂ ਦੌਰਾਨ ਦੇਸ਼ ਦੇ ਉੱਤਰ-ਪੱਛਮੀ ਅਤੇ ਮੱਧ ਹਿੱਸਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ ਅਤੇ ਇਸ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਸੰਭਵ ਹੈ।

ਆਈਐਮਡੀ ਨੇ ਆਪਣੇ ਮੌਸਮ ਬੁਲੇਟਿਨ ਵਿੱਚ ਕਿਹਾ ਹੈ ਕਿ ਅਗਲੇ 2 ਦਿਨਾਂ ਦੌਰਾਨ ਉੱਤਰ ਪੱਛਮੀ ਅਤੇ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਅਤੇ ਅਗਲੇ 3 ਦਿਨਾਂ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।1c0071678b746661089c0b61ab8b57be61a2c8dab104876f9a92a6d037ce9ee4.0.JPG