'ਸਾਡੇ ਲਈ ਮਾਣ ਹੈ ਭਗਤ ਸਿੰਘ ਹਵਾਈ ਅੱਡਾ ਹੋਣਾ', ਮੁੱਖ ਮੰਤਰੀ ਮਾਨ ਕਿਹਾ; ਭਗਤ ਸਿੰਘ ਇੱਕ ਵਿਅਕਤੀ ਨਹੀਂ, ਸੋਚ ਸੀ

in #punjab2 years ago

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਦਿੱਤਾ ਗਿਆ ਹੈ। ਅੱਜ ਤੋਂ ਇਸ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿੱਜ ਸਮੇਤ ਦੋਵਾਂ ਰਾਜਾਂ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਬੀਐੱਲ ਪੁਰੋਹਿਤ ਵੀ ਮੌਜੂਦ ਸਨ।

ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਭਗਤ ਸਿੰਘ ਦੇ ਨਾਂਅ ਉਪਰ ਰੱਖਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਸਾਂਝੀ ਮੰਗ ਸੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਇੱਕ ਵਿਅਕਤੀ ਨਹੀਂ ਸੀ, ਸਗੋਂ ਇੱਕ ਸੋਚ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਪ੍ਰਧਾਨ ਮੰਤਰੀ ਮੋਦੀ ਇੰਨੀ ਛੇਤੀ ਉਨ੍ਹਾਂ ਦੀ ਮੰਗ ਮੰਨ ਲੈਣਗੇ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਦਿਨ ਬਹੁਤ ਹੀ ਅਹਿਮ ਹੈ।