ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

in #punjab2 years ago

ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ।ਮੀਤ ਹੇਅਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕ੍ਰਿਕਟ ਤੇ ਆਈ.ਪੀ.ਐਲ. ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾਂ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ।2022_8image_12_14_417383827sonaliphogat-ll.jpg