ਨਾਭਾ ਸਦਰ ਥਾਣੇ ਵਿੱਚ ਬੰਦ ਹਵਾਲਾਤੀ ਨੇ ਕੀਤੀ ਖੁਦਕੁਸ਼ੀ

in #punjab2 years ago

ਨਾਭਾ ਸਦਰ ਥਾਣੇ ਵਿੱਚ ਉਦੋਂ ਸਨਸਨੀ ਫੈਲ ਗਈ ਜਦੋਂ ਹਵਾਲਾਤ ਦੇ ਅੰਦਰ ਵਿਅਕਤੀ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ 34 ਸਾਲਾ ਵਜੋਂ ਹੋਈ ਹੈ। ਬੀਤੇ ਕੁਝ ਦਿਨ ਪਹਿਲਾਂ 17 ਸਾਲਾ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਗਿਆ ਸੀ ਅਤੇ ਪੁਲੀਸ ਨੇ ਬੂਟਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਨੂੰ ਸਦਰ ਥਾਣੇ ਦੀ ਹਵਾਲਾਤ ਵਿੱਚ ਬੰਦ ਕਰ ਦਿੱਤਾ ਸੀ। ਬੂਟਾ ਸਿੰਘ ਨੇ ਸ਼ਰਮਿੰਦਗੀ ਮੰਨਦੇ ਹੋਏ ਹਵਾਲਾਤ ਦੇ ਅੰਦਰ ਹੀ ਗਲ ਵਿੱਚ ਫਰਾਹਾ ਲੈ ਕੇ ਆਤਮਹੱਤਿਆ ਕਰ ਲਈ। ਪੁਲੀਸ ਨੇ ਫੌਰੀ ਤੌਰ ਤੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਵਿੱਚ ਲੈ ਕੇ ਗਏ ਤਾਂ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਆਰੋਪੀ ਬੂਟਾ ਸਿੰਘ ਦੇ ਖਿਲਾਫ ਬੀਤੇ ਦਿਨ ਪਾਸਕੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।