ਮਸ਼ਹੂਰ ਪੰਜਾਬੀ ਗਾਇਕ ਜਾਨੀ ਬੀਤੇ ਦਿਨ ਮੋਹਾਲੀ ਵਿਖੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ।

in #punjab2 years ago

df44b6f614c861cb690b1ec8b9a7a6021658241810_original.webpਮਸ਼ਹੂਰ ਪੰਜਾਬੀ ਗਾਇਕ ਜਾਨੀ ਦਾ ਮੋਹਾਲੀ 'ਚ ਭਿਆਨਕ ਐਕਸੀਡੈਂਟ।ਮਸ਼ਹੂਰ ਪੰਜਾਬੀ ਗਾਇਕ ਜਾਨੀ ਬੀਤੇ ਦਿਨ ਮੋਹਾਲੀ ਵਿਖੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਜਾਨੀ ਸਮੇਤ ਕਾਰ 'ਚ 2 ਲੋਕ ਸਵਾਰ ਸਨ, ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟੀਆਂ ਖਾਂਦੀ ਉਲਟ ਗਈ। ਇਸ ਦੌਰਾਨ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਘਟਨਾ ਤੋਂ ਬਾਅਦ ਗਾਇਕ ਜਾਨੀ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਸਾਰੇ ਹਾਦਸੇ ਸਮੇਂ ਕਾਰ 'ਚ ਮੌਜੂਦ ਸੀ ਅਤੇ ਪਰਮਾਤਮਾ ਦੀ ਕਿਰਪਾ ਨਾਲ ਅਸੀਂ ਸਾਰੇ ਠੀਕ ਹਾਂ।