ਜ਼ੀਰੋ ਬਿੱਲ ਬਾਰੇ ਪੰਜਾਬ ਸਰਕਾਰ ਦਾ ਬਿਆਨ

in #punjab2 years ago

ਜਨਰਲ ਵਰਗ ਦੇ ਖਪਤਕਾਰਾਂ ਦੀ ਬਿਜਲੀ ਖਪਤ ਜੇ ਦੋ ਮਹੀਨਿਆਂ ਵਿੱਚ 700 ਯੂਨਿਟ ਹੁੰਦੀ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਤਾਰਨਾ ਪਏਗਾ ਪਰ ਜੇ ਖਪਤ 600 ਯੂਨਿਟ ਰਹਿੰਦੀ ਹੈ ਤਾਂ ਉਨ੍ਹਾਂ ਨੂੰ ਬਿੱਲ ਮੁਆਫ਼ੀ ਸਕੀਮ ਦਾ ਲਾਭ ਮਿਲੇਗਾ। ਪਾਵਰਕੌਮ ਦੇ ਮੁਲਾਜ਼ਮਾਂ ਨੂੰ ਵੀ ਜਨਰਲ ਵਰਗ ਦੇ ਖਪਤਕਾਰਾਂ ਵਾਂਗ ਹੀ ਲਾਭ ਮਿਲੇਗਾ। ਸਰਕੁਲਰ ਵਿਚ ਇਹ ਵੀ ਸਾਫ ਕੀਤਾ ਗਿਆ ਹੈ ਕਿ 7 ਕਿਲੋਵਾਟ ਤੱਕ ਦੇ ਖਪਤਕਾਰਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਮਿਲਦੀ ਬਿਜਲੀ ਸਬਸਿਡੀ ਪਹਿਲਾਂ ਵਾਂਗ ਹੀ ਮਿਲੇਗੀ। ਇਸੇ ਤਰ੍ਹਾਂ ਸਰਕਾਰੀ ਹਸਪਤਾਲ/ਡਿਸਪੈਂਸਰੀਆਂ, ਸਾਰੇ ਪੂਜਾ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ/ ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਦੀ ਮੁਆਫੀ ਨਹੀਂ ਮਿਲੇਗੀ।bhagwant-mann-2.jpg