ਪੰਜਾਬ 'ਚ ਲੰਪੀ ਸਕਿੱਨ ਨਾਲ 3359 ਪਸ਼ੂਆਂ ਦੀ ਮੌਤ

in #punjab2 years ago

ਚੰਡੀਗੜ੍ਹ: ਪੰਜਾਬ ਵਿੱਚ 3359 ਪਸ਼ੂਆਂ ਦੀ ਲੰਪੀ ਸਕਿੱਨ ਕਾਰਨ ਮੌਤ ਹੋ ਚੁੱਕੀ ਹੈ। 74325 ਪਸ਼ੂਆਂ ਵਿੱਚ ਸੰਕਰਮਣ ਦੀ ਪੁਸ਼ਟੀ ਹੋਈ ਹੈ।ਸੰਕਰਮਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੇਂਦਰ ਤੋਂ ਮਦਦ ਦੀ ਮੰਗ ਕੀਤੀ ਹੈ। ਪਸ਼ੂ ਪਾਲਣ ਮੰਤਰੀ ਲਾਲਜੀਤ ਭੁੱਲਰ ਨੇ ਕੇਂਦਰ ਸਰਕਾਰ ਤੋਂ 25 ਲੱਖ ਗੋਟ ਪੋਕਸ ਵੈਕਸੀਨ ਦੀਆਂ ਖੁਰਾਕਾਂ ਦੀ ਮੰਗ ਕੀਤੀ ਹੈ। ਰਾਜ ਵਿੱਚ 25.31 ਲੱਖ ਗਊਆਂ ਅਤੇ ਕਰੀਬ 40 ਲੱਖ ਮੱਝਾਂ ਹਨ।
ਪਸ਼ੂ ਪਾਲਣ ਮੰਤਰੀ ਲਾਲਜੀਤ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਵਿਭਾਗ ਦੀ ਮੀਟਿੰਗ ਦੌਰਾਨ ਦੱਸਿਆ ਕਿ ਸੋਮਵਾਰ ਸ਼ਾਮ ਤੱਕ ਸੂਬਾ ਸਰਕਾਰ ਵੱਲੋਂ ਸਿਹਤਮੰਦ ਪਸ਼ੂਆਂ ਨੂੰ ਗਾਊਟ ਪੌਕਸ ਦਵਾਈ ਦੀਆਂ 2.05 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।