ਹਰਿਆਣਾ ਸ਼੍ਰੋਮਣੀ ਅਕਾਲੀ ਦਲ ਦੋਫਾੜ; ਆਗੂਆਂ ਤੇ ਅਹੁਦੇਦਾਰਾਂ ਵੱਲੋਂ ਅਸਤੀਫੇ

in #punjab2 years ago

ਹਰਿਆਣਾ ਸੂਬੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੌਮੀ ਕਾਰਜਕਾਰਨੀ, ਸੂਬਾਈ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਕਤ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦੇ ਗਠਨ ਦਾ ਐਲਾਨ ਵੀ ਕੀਤਾ ਗਿਆ ਹੈ।ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿੱਚ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਸਿਰਸਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਤਿਲੋਕੇਵਾਲਾ, ਪਾਰਟੀ ਮਹਿਲਾ ਵਿੰਗ ਦੀ ਹਰਿਆਣਾ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਕੌਰ, ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਅੰਬਾਲਾ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਗੋਬਿੰਦਗੜ੍ਹ ਅਤੇ ਪਾਰਟੀ ਦੇ ਪੀਏਸੀ ਮੈਂਬਰ ਤੇ ਹਰਿਆਣਾ ਦੇ ਸੂਬਾਈ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਸਣੇ ਹਰਿਆਣਾ ਦੇ ਕਰੀਬ 10 ਜ਼ਿਲ੍ਹਿਆਂ ਦੇ ਪ੍ਰਧਾਨ, ਮੀਤ ਪ੍ਰਧਾਨ, ਹਲਕਾ ਪ੍ਰਧਾਨ ਅਤੇ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਵਿੱਚ ਸ਼ਾਮਲ ਹੋ ਗਏ ਹਨ।