ਸਰਕਾਰ ਵਲੋਂ ਮਿਸ਼ਨ ਮੋਡ 'ਚ ਅਗਲੇ ਡੇਢ ਸਾਲ 'ਚ 10 ਲੱਖ ਲੋਕਾਂ ਦੀ ਭਰਤੀ ਕਰਨ ਦਾ ਨਿਰਦੇਸ਼ ਦਿੱਤਾ।''

in #punjab2 years ago

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਕਿਹਾ ਹੈ ਕਿ ਉਹ 'ਮਿਸ਼ਨ ਮੋਡ' 'ਚ ਕੰਮ ਕਰਦੇ ਹੋਏ ਅਗਲੇ ਡੇਢ ਸਾਲ 'ਚ 10 ਲੱਖ ਲੋਕਾਂ ਦੀ ਭਰਤੀ ਕਰਨ। ਪ੍ਰਧਾਨ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ 'ਚ ਮਨੁੱਖੀ ਸਰੋਤਾਂ ਦੀ ਸਥਿਤੀ ਦੀ ਸਮੀਖਿਆ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਨਿਰਦੇਸ਼ ਆਇਆ ਹੈ। ਬੇਰੁਜ਼ਗਾਰੀ ਦੇ ਮਸਲੇ 'ਤੇ ਵਿਰੋਧੀ ਧਿਰ ਵਲੋਂ ਕੀਤੀ ਜਾ ਰਹੀ ਲਗਾਤਾਰ ਆਲੋਚਨਾ ਦਰਮਿਆਨ ਸਰਕਾਰ ਨੇ ਇਸ ਫ਼ੈਸਲਾ ਕੀਤਾ ਹੈ। ਪੀ.ਐੱਮ.ਓ. ਨੇ ਟਵੀਟ ਕਰ ਕੇ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ 'ਚ ਮਨੁੱਖੀ ਸਰੋਤਾਂ ਦ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਰਕਾਰ ਵਲੋਂ ਮਿਸ਼ਨ ਮੋਡ 'ਚ ਅਗਲੇ ਡੇਢ ਸਾਲ 'ਚ 10 ਲੱਖ ਲੋਕਾਂ ਦੀ ਭਰਤੀ ਕਰਨ ਦਾ ਨਿਰਦੇਸ਼ ਦਿੱਤਾ।''
images.jpeg.jpg

Sort:  

आपकी खबर को लाइक कर फोलो कर लिया है मैंने

super

Tnx