ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਦੀ ਯਾਦ ਵਿਚ ਤਸਵੀਰਾ ’

in #punjab2 years ago

ਸੁਲਤਾਨਪੁਰ ਲੋਧੀ (ਸੋਢੀ)- ਮਨੁੱਖਤਾ ਦੇ ਰਹਿਬਰ ਜਗਤ ਗੁਰੂ, ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਦੀ ਯਾਦ ’ਚ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਬਕਾਇਦਾ ਗੁਰਮਤਿ ਸਮਾਗਮ ਮੈਨੇਜਰ ਭਾਈ ਸਰਬ ਦਿਆਲ ਸਿੰਘ ਘਰਿਆਲਾ ਦੀ ਵੇਖ-ਰੇਖ ’ਚ ਆਰੰਭ ਹੋ ਗਏ ਹਨ।
ਸਤਿਗੁਰੂ ਨਿਰੰਕਾਰ ਪਾਤਸ਼ਾਹ ਜੀ ਦੇ ਵਿਆਹ ਪੁਰਬ ਦੀ ਖ਼ੁਸ਼ੀ ’ਚ ਸ਼ਰਧਾਲੂਆਂ ਵੱਲੋਂ ਬੜੀ ਸ਼ਰਧਾ ਨਾਲ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਪਿਛਲੇ 5 ਦਿਨਾਂ ਤੋਂ ਬਹੁਤ ਹੀ ਸੁੰਦਰ ਢੰਗ ਨਾਲ ਵੰਨ ਸਵੰਨੇ ਫੁੱਲਾਂ ਨਾਲ ਸਜਾਇਆ ਗਿਆ ਹੈ। ਉੱਥੇ ਹੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦੇ ਰਸਤਿਆਂ ’ਚ ਵੱਖ-ਵੱਖ ਥਾਵਾਂ ’ਤੇ ਸਵਾਗਤੀ ਗੇਟ ਬਣਾਏ ਗਏ ਹਨ
ਖਾਲਸਾ ਮਾਰਬਲ ਹਾਊਸ ਸੁਲਤਾਨਪੁਰ ਲੋਧੀ ਵਿਖੇ ਨਗਰ ਕੀਰਤਨ ’ਚ ਸ਼ਾਮਲ ਸਮੂਹ ਸੰਗਤਾਂ ਲਈ ਲੱਡੂਆਂ ਦਾ ਪ੍ਰਸ਼ਾਦਿ ਅਤੇ ਚਾਹ-ਪਕੌੜੇ ਦੇ ਅਤੁੱਟ ਲੰਗਰ ਪ੍ਰਬੰਧਕਾਂ ਵੱਲੋਂ ਲਗਾਏ ਜਾ ਰਹੇ ਹਨ। ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵੱਲੋਂ ਪ੍ਰਧਾਨ ਡਾ. ਨਿਰਵੈਲ ਸਿੰਘ ਧਾਲੀਵਾਲ ਦੀ ਦੇਖ-ਰੇਖ ’ਚ ਲੰਗਰਾਂ ਦੀ ਸੇਵਾ ਅਤੇ ਠੰਢੇ ਮਿੱਠੇ ਜਲ ਦੀ ਮੋਬਾਇਲ ਛਪੀਲ ਦਾ ਨਗਰ ਕੀਰਤਨ ਦੇ ਨਾਲ ਨਾਲ ਪ੍ਰਬੰਧ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨਗੇ। ਇਸ ਦੇ ਇਲਾਵਾ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਧਾਰਮਿਕ ਸੋਸਾਇਟੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਨਗਰ ਕੀਰਤਨ ਦੇ ਰਸਤੇ ’ਚ ਵੱਡੀ ਗਿਣਤੀ ’ਚ ਫਲ ਫਰੂਟ, ਮਠਿਆਈਆਂ ਅਤੇ ਚਾਹ-ਪਕੌੜੇ, ਕੋਲਡ ਡਰਿੰਕਸ ਆਦਿ ਲੰਗ ਸ਼ਰਧਾ ਨਾਲ ਲਗਾਉਣ ਲਈ ਤਿਆਰੀਆਂ ਚੱਲ ਰਹੀਆਂ ਹਨ।

Sort:  

दी आपके द्वारा 7 दिन तक लगाई हुई सभी खबरें हमने लाइक कर दी आप भी हमारी आईडी खोल कर सभी खबरों को लाइक कर दीजिए जी