ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ ।

in #punjab2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ । ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ । ਮਿਲੀ ਜਾਣਕਾਰੀ ਅਨੁਸਾਰ ਵਿਜੇ ਸਿੰਗਲਾ 'ਤੇ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਖਿਲਾਫ਼ ਇਹ ਕਾਰਵਾਈ ਹੋਈ ਹੈ। ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Sidhu Moose Wala targets Vijay Singla
ਇਸ ਦੌਰਾਨ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ 'ਤੇ ਤੰਜ ਕੱਸਿਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਨੇ ਸੋਢਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ," ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।"
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਨੇ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ। ਸਿੱਧੂ ਮੂਸੇਵਾਲਾ ਨੂੰ ਲੋਕ ਬਤੌਰ ਗਾਇਕ ਬਹੁਤ ਪਸੰਦ ਕਰਦੇ ਹਨ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਦੇ ਤੌਰ 'ਤੇ ਲੋਕਾਂ ਦਾ ਉੰਨਾ ਪਿਆਰ ਨਹੀਂ ਮਿਲਿਆ । ਜਿਸ ਕਾਰਨ ਮੂਸੇਵਾਲਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ।
images.jpeg-1.jpg