ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖਬਰ ਤਿਨ ਹੜਤਾਲ ਤੇ ਜਾਣਗੇ ਮੁਲਾਜਮ

in #punjab2 years ago

ਲੁਧਿਆਣਾ (ਮੋਹਿਨੀ, ਰਮਨਜੀਤ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8, 9 ਅਤੇ 10 ਜੂਨ ਨੂੰ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰੀ ਟਰਾਂਸਪੋਰਟ ਮਹਿਕਮੇ ਅਤੇ ਆਪਣੇ ਰੁਜ਼ਗਾਰ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਮੀਤ ਪ੍ਰਧਾਨ ਬਲਜੀਤ ਸਿੰਘ ਰੰਧਾਵਾ, ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪਿਛਲੇ ਮਹੀਨੇ 1 ਮਈ ਨੂੰ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਣ ਸਮੇਤ ਵੱਖ-ਵੱਖ ਪ੍ਰੋਗਰਾਮ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਇੱਕ ਮੀਟਿੰਗ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ, ਜਿਸ ਵਿੱਚ ਯੂਨੀਅਨ ਨੇ ਆਪਣੀਆਂ ਮੰਗਾਂ 'ਤੇ ਚਰਚਾ ਕੀਤੀ ਪਰ ਅਧਿਕਾਰੀਆਂ ਵੱਲੋਂ ਮੰਗਾ ਨੂੰ ਟਾਲ ਵੱਟੂ ਨਜ਼ਰੀਏ ਨਾਲ ਦੇਖਿਆ ਗਿਆ। ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦੀ ਮੰਗ 'ਤੇ ਅਧਿਕਾਰੀਆਂ ਅਤੇ ਮੰਗ ਪੱਤਰ ਲੈਣ ਸਮੇਂ ਵਿਧਾਇਕਾਂ ਨੇ ਮੀਟਿੰਗ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਕੋਈ ਮੀਟਿੰਗ ਨਹੀਂ ਕਰਵਾਈ ਗਈ, ਜਿਸ ਕਾਰਨ ਯੂਨੀਅਨ ਆਪਣੇ ਦਿੱਤੇ ਗਏ ਨੋਟਿਸ ਅਨੁਸਾਰ ਪ੍ਰੋਗਰਾਮਾਂ ਨੂੰ ਕਰਨ ਲਈ ਮਜਬੂਰ ਹੈ।
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਟਰਾਂਸਪੋਰਟ ਚਲਾਉਣ ਦੀ ਗੱਲ ਕੀਤੀ ਜਾਂਦੀ ਸੀ ਪਰ ਸਰਕਾਰ ਵੱਲੋਂ ਕੀਤੇ ਵਾਅਦੇ ਵੀ ਹੁਣ ਮੁਲਾਜ਼ਮਾਂ ਨੂੰ ਝੂਠੇ ਨਜ਼ਰ ਆਉਂਦੇ ਜਾਪਦੇ ਹਨ। ਇਨ੍ਹਾਂ ਕਾਰਨਾਂ ਕਰਕੇ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੜਤਾਲ ਰੱਖੀ ਗਈ ਹੈ।
ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮੀਟਿੰਗ ਬੁਲਾ ਕੇ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੀ 6 ਜੂਨ ਨੂੰ ਗੇਟ ਰੈਲੀ ਕਰਕੇ 8, 9 ਅਤੇ 10 ਜੂਨ ਨੂੰ ਪਨਬੱਸ ਅਤੇ PRTC ਦਾ ਮੁਕੰਮਲ ਚੱਕਾ ਜਾਮ ਕਰਨਗੇ ਅਤੇ 9 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਹੜਤਾਲ ਵਿੱਚ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ download.jpeg-4.jpg ਹੋਵੇਗੀ।