ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦਾ ਤਬਾਦਲਾ

in #punjab2 years ago

ਪੰਜਾਬੀ ਗਾਇਕ ਸਿੱਧੂ moosewala.webpਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਮਾਨਸਾ ਸਦਰ ਥਾਣੇ ਦੇ ਐਸਐਚਓ ਅੰਗਰੇਜ਼ ਸਿੰਘ ਨੂੰ ਉਨ੍ਹਾਂ ਦੇ ਥਾਣਾ ਖੇਤਰ ਦੀ ਹੱਦ ਅੰਦਰ ਸਿੱਧੂ ਮੂਸੇਵਾਲਾ ਦੇ ਕਤਲ ਲਈ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ।

ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਅੰਗਰੇਜ਼ ਸਿੰਘ ਦੀ ਬਦਲੀ ਨੂੰ ਪੁਲੀਸ ਵਿਭਾਗ ਦੀ ਰੁਟੀਨ ਕਾਰਵਾਈ ਦੱਸਿਆ ਹੈ। ਇਸ ਦੇ ਨਾਲ ਹੀ ਚਰਚਾ ਹੈ ਕਿ ਉਕਤ ਜਾਂਚ ਅਧਿਕਾਰੀ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸੀ। ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ ਜੋ ਮੂਸੇਵਾਲਾ ਦੇ ਕਾਤਲਾਂ ਦੇ ਸਮਰਥਕ ਹਨ।ਜ਼ਿਕਰਯੋਗ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉਦੋਂ ਵੀ ਮਾਨਸਾ ਥਾਣੇ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਥਾਣੇ ਦਾ ਮੁੱਖ ਗੇਟ ਬੰਦ ਰੱਖਿਆ ਗਿਆ ਸੀ।