ਕਿਸਾਨਾਂ ਨੂੰ ਮਿਲੇ ਬਗੈਰ ਭਗਵੰਤ ਮਾਨ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪੁੱਜੇ, ਜਥੇਬੰਦੀਆਂ ਵਿਚ ਰੋਸ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਗਏ ਹਨ। ਉਧਰ, ਇਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ।
ਮੁਹਾਲੀ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਿਸ ਨੇ ਰਾਹ ਰੋਕਣ ਲਈ ਵਾਈਪੀਐੱਸ ਚੌਕ ’ਤੇ ਜਬਰਦਸਤ ਬੈਰੀਕੇਡਿੰਗ ਕੀਤੀ ਹੋਈ ਹੈ। ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ਵਿੱਚ ਰਾਸ਼ਨ ਲਿਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਜਿੱਥੇ ਰਾਹ ਰੋਕੇਗੀ, ਉੱਥੇ ਹੀ ਪੱਕਾ ਮੋਰਚਾ ਲਗਾ ਕੇ ਧਰਨੇ 'ਤੇ ਬੈਠ ਜਾਣਗੇ।ਇਸ ਤੋਂ ਪਹਿਲਾਂ ਅੱਜ ਪੰਜਾਬ ਭਰ ਤੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਬੈਨਰ ਹੇਠ ਕਿਸਾਨ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਹੁੰਚੇ। ਕਿਸਾਨ ਜੈਕਾਰੇ ਛੱਡਦੇ ਹੋਏ ਵੱਡੇ ਕਾਫਲਿਆਂ ਵਿੱਚ ਪੁੱਜੇ। ਕਿਸਾਨਾਂ ਦਾ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਪ੍ਰੋਗਰਾਮ ਸੀ।
ਗੁਰਦੁਆਰਾ ਅੰਬ ਸਾਹਿਬ ਦੇ ਬਾਹਰ, ਲਾਲ ਬੱਤੀ ਚੌਕ ਫੇਜ-7 ਅਤੇ ਵਾਈਪੀਐਸ ਚੌਕ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਚੰਡੀਗੜ੍ਹ ’ਚ ਦਾਖਲੇ ਨੂੰ ਰੋਕਣ ਲਈ ਯੂਟੀ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਹੈ।90x-3-16527881353x2.jpg