ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

in #punjab2 years ago

ਡੀਗੜ੍ਹ : ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਐਨਡੀਪੀਐਸ ਐਕਟ ਤਹਿਤ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਭਗੌੜੇ ਅਪਰਾਧੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ 6 ਹਫ਼ਤਿਆਂ ਦੀ ਕਾਰਵਾਈ ਦੌਰਾਨ 42 ਸਾਲਾਂ ਤੋਂ ਭਗੌੜੇ 186 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ 46 ਅਜਿਹੇ ਭਗੌੜੇ ਅਪਰਾਧੀ ਵੀ ਸ਼ਾਮਲ ਹਨ, ਜਿਨ੍ਹਾਂ ਨੇ ਪੁਲੀਸ ਤੋਂ ਬਚਣ ਲਈ ਦੂਜੇ ਰਾਜਾਂ ਵਿੱਚ ਸ਼ਰਨ ਲਈ ਸੀ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਛੇ ਹਫ਼ਤੇ ਪਹਿਲਾਂ ਇੱਕ ਮੁਹਿੰਮ ਚਲਾਈ ਗਈ ਸੀ। ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਟੀਮਾਂ ਨੇ 1980 ਅਤੇ 1990 ਦੇ ਦਹਾਕੇ ਤੋਂ ਗ੍ਰਿਫਤਾਰੀ ਤੋਂ ਬਚਣ ਵਾਲੇ ਭਗੌੜਿਆਂ ਨੂੰ ਐਨਡੀਪੀਐਸ ਐਕਟ ਦੇ ਤਹਿਤ ਗ੍ਰਿਫਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ।