ਸੀਐਮ ਭਗਵੰਤ ਮਾਨ ਵੱਲੋਂ ਸਾਬਕਾ ਸੀਐਮ ਕੈਪਟਨ ਦੇ ਸ਼ਹਿਰ ਨੂੰ ਤੋਹਫਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਨੂੰ ਤੋਹਫਾ ਦਿੱਤਾ ਹੈ। ਪਟਿਆਲ਼ਾ ‘ਚ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਬਣੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਬਣਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਮਿਊਜ਼ੀਅਮ ਸਿਵਲ ਏਅਰੋਡਰੋਮ, ਪਟਿਆਲਾ ਵਿਖੇ ਬਣਾਇਆ ਜਾਵੇਗਾ।