ਅੰਮ੍ਰਿਤਸਰ 'ਚ ਸਬ ਇੰਸਪੈਕਟਰ ਦੀ ਗੱਡੀ ਹੇਠ ਬੰਬ ਲਾਉਣ ਵਾਲੇ ਦੋਵੇਂ ਗ੍ਰਿਫਤਾਰ
ਅੰਮ੍ਰਿਤਸਰ : ਅੰਮ੍ਰਿਤਸਰ RDX IED ਮਾਮਲਾ 'ਚ ਵੱਡਾ ਅਪਡੇਟ ਮਿਲ ਰਿਹਾ ਹੈ। ਇਸ ਦੌਰਾਨ ਦੋਵੇਂ ਅੱਤਵਾਦੀ ਮਾਡਲਾਂ ਦੇ ਵਿਅਕਤੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦਿੱਲੀ ਏਅਰਪੋਰਟ ਤੋਂ ਇਨ੍ਹਾਂ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਵੇਂ ਨੌਜਵਾਨ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਸਬ ਇੰਸਪੈਕਟਰ ਦੀ ਗੱਡੀ ਹੇਠ ਬੰਬ ਲਾਇਆ ਗਿਆ ਸੀ ਜਿਸ ਤਹਿਤ ਅੱਜ ਦੋ ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਬੰਬ ਲਾਉਣ ਦੀ ਘਟਨਾ ਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਆਰਐਨ ਢੋਕੇ ਘਟਨਾ ਸਥਾਨ ਦਾ ਨਿਰੀਖਣ ਕਰਨ ਲਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਇੱਕ ਅੱਤਵਾਦੀ ਘਟਨਾ ਹੀ ਹੈ। ਪੰਜਾਬ 'ਚ ਜਿੰਨੇ ਵੀ ਆਈਈਡੀ ਮਿਲੇ ਸਨ, ਉਹ ਪਾਕਿਸਤਾਨ ਤੋਂ ਹੀ ਆਏ ਸਨ।