‘ਇਕ ਵਿਧਾਇਕ-ਇਕ ਪੈਨਸ਼ਨ’ ਖਿਲਾਫ ਹਾਈ ਕੋਰਟ ਪਹੁੰਚੇ ਵਿਧਾਇਕ

in #punjab2 years ago

ਪੰਜਾਬ ਦੇ ਅੱਧੀ ਦਰਜਨ ਸਾਬਕਾ ਵਿਧਾਇਕਾਂ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਨੀਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ।

‘ਇਕ ਵਿਧਾਇਕ-ਇਕ ਪੈਨਸ਼ਨ’ ਨੂੰ ਚੁਣੌਤੀ ਦੇਣ ਵਾਲਿਆਂ ਵਿਚ ਸਾਬਕਾ ਵਿਧਾਇਕ ਲਾਲ ਸਿੰਘ, ਗੁਰਵਿੰਦਰ ਸਿੰਘ ਅਟਵਾਲ, ਰਾਕੇਸ਼ ਪਾਂਡੇ, ਸਰਵਣ ਸਿੰਘ, ਮੋਹਨ ਲਾਲ ਅਤੇ ਸੋਹਣ ਸਿੰਘ ਠੰਡਲ ਸ਼ਾਮਲ ਹਨ। ਦੱਸ ਦਈਏ ਕਿ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਟਰਮਾਂ ਦੀਆਂ ਪੈਨਸ਼ਨਾਂ ਲੈਣ ਵਾਲੇ ਸਾਬਕਾ ਵਿਧਾਇਕਾਂ ਨੂੰ ‘ਇਕ ਵਿਧਾਇਕ-ਇਕ ਪੈਨਸ਼ਨ’ ਦੇਣ ਦਾ ਐਲਾਨ ਕੀਤਾ ਸੀ।

ਸੋਹਣ ਸਿੰਘ ਠੰਡਲ ਕਹਿਣਾ ਹੈ ਕਿ ਸਾਰੇ ਵਿਧਾਇਕ ਆਰਥਿਕ ਤੌਰ ਉਤੇ ਸਮਰੱਥ ਨਹੀਂ ਹੁੰਦੇ, ਇਸ ਲਈ ਖਰਚਾ ਚਲਾਉਣ ਵਿਚ ਸਮੱਸਿਆ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਤਾਂ ਪੈਨਸ਼ਨਾਂ ਉਤੇ ਲੋਨ ਲਏ ਹੋਏ ਹਨ।