ਪੰਜਾਬ ਵਿਚ ਵੀ ਹੈਪੀਨੈਸ ਪਾਠਕ੍ਰਮ ਸ਼ੁਰੂ ਕਰਨ ਦੀ ਤਿਆਰੀ

in #punjab2 years ago

8xxsx.jpgਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਲ 2019 ਵਿੱਚ ਰਾਜਧਾਨੀ ਦੇ ਸਰਕਾਰੀ ਸਕੂਲਾਂ ਵਿੱਚ ਹੈਪੀਨੇਸ ਕੋਰਸ ਸ਼ੁਰੂ ਕੀਤਾ ਸੀ। ਇਸ ਦੇ ਚੰਗੇ ਨਤੀਜੇ ਦੇਖਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵਾਲੀ ਸਰਕਾਰ ਦੇ ਹੋਰਨਾਂ ਸੂਬਿਆਂ 'ਚ ਵੀ ਇਸ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਹਾਲ ਹੀ 'ਚ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ 'ਚ ਬਿਹਤਰ ਸਿੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਤਿਆਰੀ ਕਰ ਰਹੇ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਹੀ ਦਿੱਲੀ ਵਾਂਗ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਵੀ ਹੈਪੀਨੈੱਸ ਪਾਠਕ੍ਰਮ ਲਾਗੂ ਹੋ ਸਕਦਾ ਹੈ।