ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਕਰੇਗੀ: ਭਗਵੰਤ ਮਾਨ

in #punjab2 years ago

ਚੰਡੀਗੜ੍ਹ: ਇਕ ਮਿਸਾਲੀ ਫੈਸਲੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਉਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ।

ਇੱਥੇ ਸ਼ਨਿੱਚਰਵਾਰ ਨੂੰ ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੀ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ।bhagwant-mann-16529333593x2.jpg