ਸਾਬਕਾ ਕ੍ਰਿਕਟਰ, ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਪਟਿਆਲਾ ਜੇਲ੍ਹ ‘ਚ ਬਣੇ ਕਲਰਕ

in #punjab2 years ago (edited)

20220526_001255.jpgਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੱਧੂ ਹੁਣ ਕਲਰਕ ਬਣ ਗਏ ਹਨ। ਉਸ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕਲੈਰੀਕਲ ਦਾ ਕੰਮ ਸੌਂਪਿਆ ਗਿਆ ਹੈ। ਸਿੱਧੂ ਦੀ ਡਿਊਟੀ ਜੇਲ੍ਹ ਦਫ਼ਤਰ ਦੇ ਕੰਮ ਵਿੱਚ ਲਗਾ ਦਿੱਤੀ ਗਈ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਹੈ। ਸਿੱਧੂ ਦੀ ਜੇਲ੍ਹ ਅੰਦਰ ਸੁਰੱਖਿਆ ਵੀ ਪ੍ਰਬੰਧਕਾਂ ਲਈ ਚੁਣੌਤੀ ਬਣੀ ਹੋਈ ਹੈ। ਜਿਸ ਕਾਰਨ ਉਸ ਨੂੰ ਇਹ ਕੰਮ ਸੌਂਪਿਆ ਗਿਆ ਹੈ।

ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦੇ ਮੱਦੇਨਜ਼ਰ ਉਹ ਬੈਰਕ ਵਿੱਚ ਕੰਮ ਕਰਨਗੇ ਸਿੱਧੂ, ਜੇਲ੍ਹ ਦਫ਼ਤਰ ਦਾ ਕੰਮ ਵੀ ਬੈਰਕ ਤੋਂ ਹੀ ਕਰਨਗੇ। ਸਿੱਧੂ ਨੂੰ ਰੋਜ਼ਾਨਾ ਜੇਲ੍ਹ ਦਫ਼ਤਰ ਦੀਆਂ ਫਾਈਲਾਂ ਭੇਜੀਆਂ ਜਾਣਗੀਆਂ। ਉਨ੍ਹਾਂ ਦੀ ਡਿਊਟੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਇਸ ਸਮੇਂ ਦੌਰਾਨ ਉਹ ਕਿਸੇ ਵੀ ਸਮੇਂ ਫਾਈਲਾਂ ‘ਤੇ ਕੰਮ ਕਰ ਸਕਦੇ ਹਨ।ਇਸ ਤੋਂ ਇਲਾਵਾ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਕੋਲ ਕਲਰਕ ਦਾ ਕੋਈ ਤਜਰਬਾ ਨਹੀਂ ਹੈ। ਇਸ ਲਈ ਉਹ ਅਜੇ ਬਗ਼ੈਰ ਤਨਖ਼ਾਹ ਤੋਂ ਕੰਮ ਕਰਨਗੇ। 3 ਮਹੀਨਿਆਂ ਬਾਅਦ, ਜੇਕਰ ਉਹ ਅਰਧ-ਹੁਨਰਮੰਦ ਬਣ ਜਾਂਦੇ ਹਨ ਤਾਂ ਉਨ੍ਹਾਂ ਨੂੰ 30 ਰੁਪਏ ਪ੍ਰਤੀ ਦਿਨ ਅਤੇ ਫਿਰ ਹੁਨਰਮੰਦ ਹੋਣ ‘ਤੇ 90 ਰੁਪਏ ਦਿੱਤੇ ਜਾਣਗੇ।ਅਜਿਹੀ ਸਥਿਤੀ ਵਿੱਚ, ਉਹ ਫੈਕਟਰੀਆਂ ਜਾਂ ਬੇਕਰੀਆਂ ਵਿੱਚ ਕੰਮ ਕਰ ਸਕਦੇ ਹਨ। ਹਾਲਾਂਕਿ ਸਿੱਧੂ ਦੀ ਸੁਰੱਖਿਆ ਵੀ ਚਿੰਤਾ ਦਾ ਵਿਸ਼ਾ ਹੈ। ਕਈ ਹੋਰ ਕੱਟੜ ਕੈਦੀ ਫੈਕਟਰੀਆਂ ਅਤੇ ਬੇਕਰੀਆਂ ਵਿੱਚ ਕੰਮ ਕਰਦੇ ਹਨ। ਅਜਿਹੇ ‘ਚ ਸਿੱਧੂ ਨੂੰ ਉਨ੍ਹਾਂ ਤੋਂ ਦੂਰ ਰੱਖਦੇ ਹੋਏ ਉਨ੍ਹਾਂ ਨੂੰ ਦਫਤਰ ‘ਚ ਬਿਠਾਇਆ ਗਿਆ।ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਵੀ ਪੂਰਾ ਸਹਿਯੋਗ ਦੇ ਰਹੇ ਹਨ, ਉਨ੍ਹਾਂ ਨੇ ਕਿਹਾ ਕਿ ਸਿੱਧੂ ਪੜ੍ਹੇ ਲਿਖੇ ਹਨ, ਇਸ ਲਈ ਉਨ੍ਹਾਂ ਨੂੰ ਦਫ਼ਤਰ ਦਾ ਕਲੈਰੀਕਲ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੀ ਸੁਰੱਖਿਆ ਦਾ ਵੀ ਪੂਰਾ ਖ਼ਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਜੇਲ੍ਹ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ।