6 ਜੂਨ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਵੱਲੋਂ ਕੱਢਿਆ ਗਿਆ Flag march

in #punjab2 years ago

ਪੰਜਾਬ ਵਿੱਚ 6 ਜੂਨ ਵਾਲੇ ਦਿਨ ਪੰਜਾਬ ਵਿੱਚ ਲਗਾਤਾਰ ਹੀ ਮਾਹੌਲ ਖ਼ਰਾਬ ਹੁੰਦਾ ਹੋਇਆ ਨਜ਼ਰ ਆਉਂਦਾ ਹੈ ਕਿਉਂਕਿ ਇਸ ਦਿਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਸ਼ਹੀਦੀ ਪੁਰਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮਨਾਇਆ ਜਾਂਦਾ ਹੈ ਜਿਸ ਨੂੰ ਲੈ ਕੇ ਸ਼ਿਵ ਸੈਨਿਕ ਅਤੇ ਸਿੱਖ ਜਥੇਬੰਦੀਆਂ ਹਮੇਸ਼ਾ ਹੀ ਆਹਮੋ ਸਾਹਮਣੇ ਰਹਿੰਦੀਆਂ ਹਨ ਉਥੇ ਹੀ ਇਸ ਦੀ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਉੱਨੀ ਸੌ ਚੁਰਾਸੀ ਦੇ ਸਮੇਂ ਛੇ ਜੂਨ ਵਾਲੇ ਦਿਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੂੰ ਕੇਂਦਰ ਸਰਕਾਰ ਵੱਲੋਂ ਸ਼ਹੀਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਛੇ ਜੂਨ ਵਾਲੇ ਦਿਨ ਸਿੱਖ ਜਥੇਬੰਦੀਆਂ ਵੱਲੋਂ ਇਕ ਵਿਸ਼ਾਲ ਸਮਾਗਮ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕਰਵਾਇਆ ਜਾਂਦਾ ਹੈ ਅਤੇ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੁੰਦਾ ਹੈ ਉੱਥੇ ਹੀ ਇਹ ਮਾਹੌਲ ਖ਼ਰਾਬ ਨਾ ਹੋਵੇ ਇਸ ਨੂੰ ਲੈ ਕੇ ਪੁਲਸ ਵੱਲੋਂ ਪਹਿਲਾਂ ਹੀ ਫਲੈਗ ਮਾਰਚ ਕੱਢਿਆ ਜਾਂਦਾ ਹੈ ਅਤੇ ਲੋਕਾਂ ਨੂੰ ਆਸ਼ਵਾਸਨ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਚੀਜ਼ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ ਇੱਥੇ ਜ਼ਿਕਰਯੋਗ ਹੈ ਕਿ ਛੇ ਜੂਨ ਵਾਲੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਜਾਂਦੇ ਹਨ ਅਤੇ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਦਰਬਾਰ ਸਾਹਿਬ ਪਹੁੰਚ ਕੇ ਆਪਣੇ ਆਪ ਨੂੰ ਸੁਭਾਗੇ ਸ਼ੈਲੀ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਨੂੰ ਸ਼ਰਧਾਂਜਲੀ ਵੀ ਦਿੰਦੇ ਹਨ Screenshot_20220516-225501_Facebook.jpg