ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਸੰਗਤ ਨੂੰ ਬਾਣੀ ਨਾਲ ਜੁੜਨ ਲਈ ਪੇ੍ਰਿਆ

in #punjab2 years ago

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਨਗਰ ਸੁਰ ਸਿੰਘ ਵਿਖੇ ਪਵਿੱਤਰ ਚਰਨ ਪਾਉਣ ਦੇ ਦਿਹਾੜੇ ਦੀ ਖੁਸ਼ੀ 'ਚ ਦੋ ਦਿਨਾ ਸਾਲਾਨਾ ਜੋੜ ਮੇਲਾ ਸੰਪ੍ਰਦਾਇ ਬਾਬਾ ਬਿਧੀ ਚੰਦ ਦਲ ਪੰਥ...ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਨਗਰ ਸੁਰ ਸਿੰਘ ਵਿਖੇ ਪਵਿੱਤਰ ਚਰਨ ਪਾਉਣ ਦੇ ਦਿਹਾੜੇ ਦੀ ਖੁਸ਼ੀ 'ਚ ਦੋ ਦਿਨਾ ਸਾਲਾਨਾ ਜੋੜ ਮੇਲਾ ਸੰਪ੍ਰਦਾਇ ਬਾਬਾ ਬਿਧੀ ਚੰਦ ਦਲ ਪੰਥ ਦੇ 12ਵੇਂ ਮੌਜੂਦਾ ਮੁਖੀ ਜਥੇ. ਸੰਤ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲਿਆਂ ਦੀ ਦੇਖ-ਰੇਖ ਹੇਠ ਨਗਰ ਸੁਰ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।

ਮੇਲੇ ਦੇ ਦੂਜੇ ਦਿਨ ਬਾਬਾ ਬਿਧੀ ਚੰਦ ਦੀਵਾਨ ਹਾਲ ਵਿਖੇ ਢਾਡੀ ਤੇ ਕਵੀਸ਼ਰੀ ਦਰਬਾਰ ਸਜਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਜਥੇ ਗਿਆਨੀ ਭਗਵੰਤ ਸਿੰਘ ਸੂਰਵਿੰਡ, ਗਿਆਨੀ ਗੁਰਜੰਟ ਸਿੰਘ ਬੈਂਕਾਂ, ਸੋਹੀ ਬ੍ਦਰਜ਼, ਭਾਈ ਅਨਮੋਲ ਸਿੰਘ ਕੋਮਲ ਆਦਿ ਜਥਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਸੰਪ੍ਰਦਾਇ ਦਲ ਪੰਥ ਦੇ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲਿਆਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਸੇਧ ਲੈ ਕੇ ਗੁਰਬਾਣੀ ਨਾਲ ਜੁੜਣ ਦਾ ਸੱਦਾ ਦਿੱਤਾ। ਉਨਾਂ੍ਹ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਸਾਨੂੰ ਆਪਣਾ ਜੀਵਨ ਸੌਖਾ ਬਣਾਉਣ ਲਈ ਹੰਭਲਾ ਮਾਰਨਾ ਚਾਹੀਦਾ ਹੈ।23_05_2022-23tar_36_23052022_643-c-2_m.jpg