ਸਿਹਤ ਵਿਭਾਗ ਨੇ ਕੋਟਪਾ ਤਹਿਤ ਕੱਟੇ ਚਲਾਨ

in #punjab2 years ago

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਤੰਬਾਕੂ ਦੇ ਸੇਵਨ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਹਫ਼ਤੇ ਤਹਿਤ ਸੀਨੀਅਰ ਮੈਡੀਕਲ ਅਫਸਰ ਸੁਰਸਿੰਘ ਡਾ. ਸੁਧੀਰ ਅਰੋੜਾ ਦੀ ਅਗਵਾਈ 'ਚ ਭਿੱਖੀਵਿੰਡ ਵਿਖੇ ਕੋਟਪਾ ਦੀ ਉਲੰਘਣਾ ਕਰ...ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਤੰਬਾਕੂ ਦੇ ਸੇਵਨ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਹਫ਼ਤੇ ਤਹਿਤ ਸੀਨੀਅਰ ਮੈਡੀਕਲ ਅਫਸਰ ਸੁਰਸਿੰਘ ਡਾ. ਸੁਧੀਰ ਅਰੋੜਾ ਦੀ ਅਗਵਾਈ 'ਚ ਭਿੱਖੀਵਿੰਡ ਵਿਖੇ ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਬਲਾਕ ਸੁਰਸਿੰਘ ਦੇ ਵਿਚ ਬਲਾਕ ਐਜੂਕੇਟਰ ਨਵੀਨ ਕਾਲੀਆ ਸੈਨੇਟਰੀ ਇੰਸਪੈਕਟਰ ਲਖਵਿੰਦਰ ਸਿੰਘ, ਰਣਬੀਰ ਸਿੰਘ, ਸਲਵਿੰਦਰ ਸਿੰਘ, ਗੁਰਵਿੰਦਰ ਸਿੰਘ ਦੀਆਂ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਵਿਚ ਤੰਬਾਕੂ ਦਾ ਸਾਮਾਨ ਵੇਚਣ ਅਤੇ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਮਓ ਡਾ. ਅਰੋੜਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਬਲਾਕ ਸੁਰਸਿੰਘ ਦੇ ਵਿਚ 'ਤੰਬਾਕੂ ਮੁਕਤ ਹਫਤਾ' ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਨੂੰ ਮਨਾਉਣ ਦਾ ਮੁੱਖ ਮੰਤਵ ਆਮ ਨਾਗਰਿਕਾਂ ਨੂੰ ਤੰਬਾਕੂ ਦੇ ਸੇਵਨ ਕਾਰਨ ਹੋਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਹੈ। ਉਨਾਂ੍ਹ ਕਿਹਾ ਕਿ ਤੰਬਾਕੂ ਸਰੀਰ ਨੂੰ ਖੋਖਲਾ ਕਰ ਦਿੰਦਾ ਹੈ ਅਤੇ ਇਕ ਦਿਨ ਵਿਅਕਤੀ ਦੀ ਬੇਵਕਤੀ ਮੌਤ ਦਾ ਕਾਰਨ ਬਣਦਾ ਹੈ। ਉਨਾਂ੍ਹ ਕਿਹਾ ਕਿ ਤੰਬਾਕੂ 'ਚੋਂ ਘੱਟੋਂ ਘੱਟ 4000 ਜ਼ਹਿਰੀਲੇ ਰਸਾਇਣ ਨਿਕਲਦੇ ਹਨ ਜੋ ਕੀ ਕਈ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ।25_05_2022-25tar_3_25052022_643-c-2_m.jpg