ਡੀਸੀ ਦੀ ਫੋਟੋ ਲਗਾ ਕੇ ਫਰਜ਼ੀ Whatsapp ਨੰਬਰ ਤੋਂ ਸਟਾਫ ਨੂੰ ਭੇਜੇ ਮੈਸੇਜ, ਅਣਪਛਾਤੇ ਵਿਅਕਤੀ ’ਤੇ ਕੇਸ ਦਰਜ

in #punjab2 years ago

ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦੀ ਤਸਵੀਰ ਲਗਾ ਕੇ ਫਰਜ਼ੀ Whatsapp ਨੰਬਰ ਤੋਂ ਆਮ ਲੋਕਾਂ ਤੇ ਡੀਸੀ ਦਫਤਰ ਦੇ ਸਟਾਫ ਨੂੰ ਮੈਸੇਜ ਭੇਜਣ ਦੇ ਦੋਸ਼ ਹੇਠ ਥਾਣਾ ਸਦਰ ਤਰਨਤਾਰਨ ਵਿਖੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ...ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦੀ ਤਸਵੀਰ ਲਗਾ ਕੇ ਫਰਜ਼ੀ Whatsapp ਨੰਬਰ ਤੋਂ ਆਮ ਲੋਕਾਂ ਤੇ ਡੀਸੀ ਦਫਤਰ ਦੇ ਸਟਾਫ ਨੂੰ ਮੈਸੇਜ ਭੇਜਣ ਦੇ ਦੋਸ਼ ਹੇਠ ਥਾਣਾ ਸਦਰ ਤਰਨਤਾਰਨ ਵਿਖੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਿਸ ਦੀ ਪਛਾਣ ਲਈ ਪੁਲਿਸ ਨੇ ਯਤਨ ਸ਼ੁਰੂ ਕਰ ਦਿੱਤੇ ਹਨ।ਜਾਣਕਾਰੀ ਅਨੁਸਾਰ ਕੋਈ ਅਣਪਛਾਤਾ ਵਿਅਕਤੀ ਫਰਜ਼ੀ Whatsapp ਨੰਬਰ ਜਿਸ ’ਤੇ ਡਿਪਟੀ ਕਮਿਸ਼ਨਰ ਦੀ ਤਸਵੀਰ ਲੱਗੀ ਹੋਈ ਹੈ ਰਾਂਹੀ ਲੋਕਾਂ ਨੂੰ ਅਤੇ ਡਿਪਟੀ ਕਮਿਸ਼ਨਰ ਦੇ ਸਟਾਫ ਨੂੰ ਵੱਖ-ਵੱਖ ਤਰ੍ਹਾਂ ਦੇ ਮੈਸੇਜ ਭੇਜ ਰਿਹਾ ਸੀ। ਉਕਤ ਮਾਮਲੇ ਦੀ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਐੱਸਐੱਸਪੀ ਨੂੰ ਪੱਤਰ ਲਿਖਿਆ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਥਾਣਾ ਸਦਰ ਤਰਨਤਾਰਨ ਵਿਚ ਅਣਪਛਾਤੇ ਵਿਅਕਤੀ ਵਿਰੁੱਧ ਧੋਖਾਧੜੀ ਕਰਨ ਤੋਂ ਇਲਾਵਾ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾਂ ਦਰਜ ਕਰ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖਤ ਲਈ ਕਾਰਵਾਈ ਕੀਤੀ ਜਾ ਰਹੀ ਹੈ ਤੇ ਜਲਦ ਉਸ ਦਾ ਪਤਾ ਲਗਾ ਲਿਆ ਜਾਵੇਗਾ।25_05_2022-25_c_sarb_9078470_m.jpg