ਸੁਰੱਖਿਆ ਪ੍ਰਬੰਧਾਂ ਵਿਚ ਲਾਪਰਵਾਹੀ ਵਰਤਣ ਵਾਲੇ 4 SHO ਤੇ 6 ਮੁਨਸ਼ੀ ਲਾਈਨ ਹਾਜ਼ਰ

in #punjab2 years ago

ਲੁਧਿਆਣਾ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ 4 SHO ਅਤੇ 6 ਮੁਨਸ਼ੀ ਜ਼ਿਲ੍ਹਾ ਪੁਲਿਸ ਨੇ ਲਾਈਨ ਹਾਜ਼ਰ ਕਰ ਦਿੱਤੇ ਹਨ। ਲਾਈਨ ਹਾਜ਼ਰ ਕਰਨ ਦੀ ਵਜ੍ਹਾ ਇਨ੍ਹਾਂ ਅਧਿਕਾਰੀਆਂ ਵੱਲੋਂ ਆਜ਼ਾਦੀ ਦਿਵਸ ਮੌਕੇ ਆਪਣੇ ਥਾਣਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲਾਪਰਵਾਹੀ ਵਰਤਣਾ ਹੈ।ਜ਼ਿਕਰਯੋਗ ਹੈ ਕਿ 14 ਅਗਸਤ ਦੀ ਰਾਤ ਨੂੰ ਥਾਣਾ ਦੁੱਗਰੀ ਦੀ SHO ਮਨਜੀਤ ਕੌਰ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਇਲਾਕੇ ‘ਚ ਨਾਕਾਬੰਦੀ ਬਾਰੇ ਪੁੱਛਿਆ ਤਾਂ ਜਵਾਬ ਵਿੱਚ ਕਿਹਾ ਗਿਆ ਕਿ ਇਲਾਕੇ ਵਿੱਚ ਨਾਕਾਬੰਦੀ ਨਹੀਂ ਕੀਤੀ ਗਈ, ਕਿਉਂਕਿ ਸਟੇਡੀਅਮ ਵਿੱਚ ਫੋਰਸ ਭੇਜੀ ਗਈ ਹੈ। ਐੱਸ.ਐੱਚ.ਓ ਨੇ ਇਲਾਕੇ ਦੀ ਨਾਕਾਬੰਦੀ ਨਾ ਹੋਣ ਬਾਰੇ ਉੱਚ ਅਧਿਕਾਰੀਆਂ ਨੂੰ ਸੂਚਿਤ ਵੀ ਨਹੀਂ ਕੀਤਾ। ਸਰਾਭਾ ਨਗਰ ਥਾਣੇ ਦੇ SHO ਹਰਪ੍ਰੀਤ ਸਿੰਘ ਵੀ ਨਾਕਾਬੰਦੀ ਨਾ ਲਗਾਉਣ ਕਰਕੇ ਲਾਈਨ ਹਾਜ਼ਰ ਹੋਏ।