ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਧਮਾਕਾ, ਕਈ ਵਿਦਿਆਰਥੀ ਜ਼ਖਮੀ

in #punjab2 years ago

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਭਾਗ ਦੀ ਪ੍ਰਯੋਗਸ਼ਾਲਾ ਵਿਚ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਕਈ ਵਿਦਿਆਰਥੀ ਜ਼ਖਮੀ ਹੋ ਗਏ ਹਨ। ਕੈਮੀਕਲ ਦੇ ਮਿਸ਼ਰਣ ਨਾਲ ਭਰੇ ਇਕ ਵੱਡੇ ਜਾਰ ਦੇ ਟੁੱਟਣ ਨਾਲ ਵੱਡਾ ਧਮਾਕਾ ਹੋਇਆ ਹੈ।
ਐਮਐਸਸੀ ਫਾਈਨਲ ਦੀ ਵਿਦਿਆਰਥਣ ਮੁਸਕਾਨ ਗੰਭੀਰ ਜਖਮੀ ਦੱਸੀ ਜਾ ਰਹੀ ਹੈ। ਉਸ ਦੇ ਚਿਹਰੇ ਤੇ ਅੱਖਾਂ ਵਿਚ ਕੈਮੀਕਲ ਮਿਸ਼ਰਣ ਪੈਣ ਤੇ ਸ਼ੀਸ਼ੇ ਦੀਆਂ ਕੰਕਰਾਂ ਲੱਗਣ ਨਾਲ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ 2 ਹੋਰ ਵਿਦਿਆਰਥਣਾਂ ਦੀਆਂ ਅੱਖਾਂ ਨੂੰ ਨੁਕਸਾਨ ਪਹੁੰਚਿਆ ਹੈ।