ਸਾਬਕਾ ਮੰਤਰੀ ਆਸ਼ੂ ਦੇ ਦੁਬਈ ਕੁਨੈਕਸ਼ਨ ਦੀ ਵਿਜੀਲੈਂਸ ਕਰ ਰਹੀ ਹੈ ਜਾਂਚ

in #punjab2 years ago

ਲੁਧਿਆਣਾ। Punjab Grain Lifting Scam ਪੰਜਾਬ ਦੇ ਅਨਾਜ ਢੋਆ-ਢੁਆਈ ਘੁਟਾਲੇ ਦੀ ਚੱਲ ਰਹੀ ਜਾਂਚ ਦੌਰਾਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦੁਬਈ ਕੁਨੈਕਸ਼ਨ ਦਾ ਪਤਾ ਲਗਾਇਆ ਜਾ ਰਿਹਾ ਹੈ। ਦੁਬਈ 'ਚ ਬਣੇ ਹੋਟਲ ਦੀ ਜਾਂਚ 'ਚ ਵਿਜੀਲੈਂਸ ਦੀ ਜਾਂਚ ਸ਼ੁਰੂ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਇਸ ਹੋਟਲ ਵਿੱਚ ਲੁਧਿਆਣਾ ਦੇ ਇੱਕ ਮਸ਼ਹੂਰ ਨਿਵੇਸ਼ਕ ਦਾ ਪੈਸਾ ਲਗਾਇਆ ਗਿਆ ਹੈ ਤੇ ਉਹ ਸਾਬਕਾ ਕੈਬਨਿਟ ਮੰਤਰੀ ਦੇ ਕਰੀਬੀ ਰਹੇ ਹਨ।
ਵਿਜੀਲੈਂਸ ਵੱਲੋਂ ਲੁਧਿਆਣਾ ਵਿੱਚ ਬਣੀਆਂ 40 ਦੇ ਕਰੀਬ ਇਮਾਰਤਾਂ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਰਹੀ ਹੈ ਤੇ ਇਹ ਜਾਂਚ ਦੇਸ਼ ਤੋਂ ਬਾਹਰ ਵੀ ਪਹੁੰਚ ਸਕਦੀ ਹੈ। ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਖੁਦ ਕਰ ਰਹੇ ਹਨ। ਇੰਨਾ ਹੀ ਨਹੀਂ ਵਿਜੀਲੈਂਸ ਦੀ ਚੈਕਿੰਗ ਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਚੱਲ ਰਹੇ ਵੱਡੇ ਰਿਹਾਇਸ਼ੀ ਪ੍ਰਾਜੈਕਟ ਤੱਕ ਵੀ ਪਹੁੰਚ ਸਕਦੀ ਹੈ।
ਵਿਜੀਲੈਂਸ ਕਿਸੇ ਵੇਲੇ ਵੀ ਇਸ ਵਿੱਚ ਲੱਗੇ ਪੈਸੇ ਦੀ ਜਾਂਚ ਸ਼ੁਰੂ ਕਰ ਸਕਦੀ ਹੈ। ਅਨਾਜ ਦੀ ਢੋਆ-ਢੁਆਈ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਾਰਤ ਭੂਸ਼ਣ ਆਸ਼ੂ ਨੂੰ ਸ਼ਨਿਚਰਵਾਰ ਦੁਪਹਿਰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਦੌਰਾਨ ਦੁਬਈ ਦੇ ਇਸ ਨਿਵੇਸ਼ ਦਾ ਵੀ ਜ਼ਿਕਰ ਕੀਤਾ ਜਾ ਸਕਦਾ ਹੈ।