ਫ਼ਤਹਿਗੜ੍ਹ ਸਾਹਿਬ 'ਚ ਕੱਢਿਆ ਰੋਸ ਮਾਰਚ

in #punjab2 years ago

ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਖੇ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਇਤਿਹਾਸਿਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਕੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਜਾਂ ਸਮਾਪਤ ਹੋਇਆ। ਰੋਸ਼ ਮਾਰਚ ਵਿੱਚ ਸ਼ਾਮਿਲ ਸਾਰਿਆਂ ਨੇ ਕਾਲੀਆਂ ਦਸਤਾਰਾਂ ਸਜਾ ਰੋਸ ਜਤਾਉਂਦੇ ਹੋਏ ਬੰਦੀ ਸਿੰਘ ਰਿਹਾਅ ਕਰੋ ਦੇ ਨਾਅਰੇ ਲਗਾਏ ਗਏ। ਇਸ ਰੋਸ ਮਾਰਚ ਵਿੱਚ ਜਿੱਥੇ ਐਸਜੀਪੀਸੀ ਦੇ ਆਗੂ ਮੌਜੂਦ ਸਨ ਉੱਥੇ ਹੀ ਐਸਜੀਪੀਸੀ ਦੀਆਂ ਵਿਦਿਅਕ ਸੰਸਥਾਵਾਂ ਦੇ ਸਟਾਫ ਸਮੇਤ ਹੋਰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਗਿਆ।

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my post.