ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਿਆਂ ਦੀ ਪਛਾਣ ਕੀਤੀ

in #punjab2 years ago

ਮਾਨਸਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ।

ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ। ਸੂਤਰਾਂ ਅਨੁਸਾਰ ਇਕ ਟੀਮ ਪਹਿਲਾਂ ਹੀ ਗੁਆਂਢੀ ਸੂਬੇ ਵਿਚ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।ਮਾਨਸਾ ਪੁਲਿਸ ਨੇ ਰਾਜਸਥਾਨ ਤੋਂ ਦੋ ਵਿਅਕਤੀਆਂ ਨੂੰ ਟਰੇਸ ਕੀਤਾ ਹੈ।