ED ਨੇ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਤੋਂ 32 ਲੱਖ ਦੀ ਨਕਦੀ ਬਰਾਮਦ ਕੀਤੀ

in #punjab2 years ago

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਛਾਪਾ ਮਾਰ ਕੇ 32 ਲੱਖ ਰੁਪਏ ਦੀ ਨਕਦੀ, ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਹੈ।
ਈਡੀ ਨੇ ਕਥਿਤ ਬੈਂਕ ਲੋਨ ਧੋਖਾਧੜੀ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਵਿਧਾਇਕ ਦੀ ਰਿਹਾਇਸ਼ ਦੀ ਤਲਾਸ਼ੀ ਲਈ ਸੀ। ਮੀਡੀਆ ਨੂੰ ਦਿੱਤੇ ਬਿਆਨ ਵਿੱਚ ਗੱਜਣਮਾਜਰਾ ਨੇ ਕਿਹਾ ਕਿ ਈਡੀ ਅਧਿਕਾਰੀਆਂ ਨੇ ਸਾਡੇ ਬਿਆਨ ਦਰਜ ਕੀਤੇ ਅਤੇ ਸਾਡੀਆਂ ਘਾਟੇ ਵਿੱਚ ਚੱਲ ਰਹੀਆਂ ਕੰਪਨੀਆਂ ਬਾਰੇ ਕਈ ਸਵਾਲ ਪੁੱਛੇ।
'ਆਪ' ਵਿਧਾਇਕ ਨੇ ਦਾਅਵਾ ਕੀਤਾ ਹੈ ਕਿ ਈਡੀ ਨੂੰ ਤਲਾਸ਼ੀ ਦੌਰਾਨ ਕੋਈ ਵੀ ਇਤਰਾਜ ਵਾਲੇ ਦਸਤਾਵੇਜ਼ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਮੇਰੇ ਘਰੋਂ 32 ਲੱਖ ਰੁਪਏ ਅਤੇ ਤਿੰਨ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਨਕਦੀ ਦੋ ਬੈਂਕਾਂ ਤੋਂ ਆਈ ਅਤੇ ਸਾਡੇ ਕੋਲ ਸਾਰਾ ਰਿਕਾਰਡ ਹੈ। ਅਧਿਕਾਰੀਆਂ ਨੇ ਸਾਨੂੰ ਬੈਂਕ ਸਟੇਟਮੈਂਟ ਪੇਸ਼ ਕਰਨ ਲਈ ਕਿਹਾ ਹੈ ਅਤੇ ਅਸੀਂ ਪੇਸ਼ ਕਰਾਂਗੇ।tdd.jpg