ਅੱਜ ਤੋਂ ਬਦਲੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਮ

in #punjab2 years ago

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬੁੱਧਵਾਰ ਨੂੰ ਬਦਲ ਜਾਵੇਗਾ। ਇਸ ਦੇ ਨਾਲ ਹੀ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ 7 ਸਾਲਾ ਤੋਂ ਚੱਲਿਆ ਆ ਰਿਹਾ ਗਤਿਰੋਧ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ । ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਗੇ । ਇਸ ਦੇ ਲਈ ਏਅਰਪੋਰਟ 'ਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ।ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ 'ਮਨ ਕੀ ਬਾਤ' ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਸੀ। ਹਰਿਆਣਾ ਨੇ ਇਤਰਾਜ਼ ਕੀਤਾ ਸੀ ਕਿ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ।IMG_20220928_134951.jpg