ਪੰਜਾਬ 'ਚ ਸੜਕੀ ਹਾਦਸੇ ਘਟਾਉਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਹਨ ਕੁਝ ਵੱਡੇ ਕਦਮ

in #punjab2 years ago

IMG_20220526_124140.jpgਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕਾਂ ਨਾਲ ਸਬੰਧਤ ਸਮੂਹ ਵਿਭਾਗਾਂ ਅਤੇ ਏਜੰਸੀਆਂ ਨੂੰ ਅੱਜ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸੜਕੀ ਹਾਦਸਿਆਂ ਦੌਰਾਨ ਮੌਤ ਦਰ ਘਟਾਉਣ ਲਈ ਸਾਰੇ ਰਾਜ ਅਤੇ ਕੌਮੀ ਮਾਰਗਾਂ 'ਤੇ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸੂਬੇ ਵਿੱਚ ਪਹਿਲੇ ਪੜਾਅ ਦੌਰਾਨ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਮੁਰੰਮਤ ਸਬੰਧੀ 62 ਫ਼ੀਸਦੀ ਕਾਰਜ ਮੁਕੰਮਲ ਕੀਤਾ ਜਾ ਚੁੱਕਾ ਹੈ। ਕੁੱਲ 391 ਥਾਵਾਂ ਵਿੱਚੋਂ, ਦਰੁਸਤ ਕਰਨ ਤੋਂ ਰਹਿੰਦੀਆਂ 149 ਅਜਿਹੀਆਂ ਥਾਵਾਂ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਸਬੰਧਤ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਪੱਤਰ ਲਿਖਣ