ਜੰਮੂ ਕਸ਼ਮੀਰ 'ਚ Target ਕਿਲਿੰਗ ; ਅੱਤਵਾਦੀਆਂ ਵਲੋਂ ਬੈਂਕ ਮੈਨੇਜਰ ਦਾ ਗੋਲੀ ਮਾਰ ਕੇ ਕਤਲ

in #punjab2 years ago

ਸ਼੍ਰੀਨਗਰ- ਜੰਮੂ-ਕਸ਼ਮੀਰ ਪੰਜਾਬ-- ’ਚ ਇਕ ਹੋਰ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦਿੱਤਾ ਗਿਆ ਹੈ। ਅੱਤਵਾਦੀਆਂ ਵਲੋਂ ਹਿੰਦੂਆਂ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਜਾ ਰਿਹਾ ਹੈ। ਅੱਜ ਯਾਨੀ ਕਿ ਵੀਰਵਾਰ ਨੂੰ ਅੱਤਵਾਦੀਆਂ ਨੇ ਕੁਲਗਾਮ ਜ਼ਿਲ੍ਹੇ ’ਚ ਸਥਿਤ ਇਕ ਬੈਂਕ ਮੈਨੇਜਰ ’ਤੇ ਗੋਲੀਬਾਰੀ ਕਰ ਦਿੱਤੀ। ਅੱਤਵਾਦੀਆਂ ਨੇ ਬੈਂਕ ਅੰਦਰ ਦਾਖ਼ਲ ਹੋ ਕੇ ਮੈਨੇਜਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। IMG_20220602_122921.jpg
ਨਾਲ ਹੀ
images.jpegਦੱਸਿਆ ਜਾ ਰਿਹਾ ਹੈ ਕਿ ਵਿਜੇ ਕੁਮਾਰ ਰਾਜਸਥਾਨ ਦੇ ਰਹਿਣ ਵਾਲੇ ਸਨ। ਇਸ ਤੋਂ ਪਹਿਲਾਂ ਕੁਲਗਾਮ ’ਚ ਹਿੰਦੂ ਮਹਿਲਾ ਟੀਚਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਓਧਰ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੀ ਦੇਹਤੀ ਬੈਂਕ ਮੈਨੇਜਰ ਵਿਜੇ ਕੁਮਾਰ ਨੂੰ ਬੈਂਕ ਕੰਪਲੈਕਸ ਦੇ ਅੰਦਰ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਸੁਰੱਖਿਆ ਫੋਰਸਾਂ ਨੇ ਇਲਾਕੇ ਨੂੰ ਘੇਰ ਕੇ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਘਾਟੀ ’ਚ ਅੱਤਵਾਦੀ ਲਗਾਤਾਰ ਹਿੰਦੂ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਹਾਲ ਹੀ ’ਚ ਬੜਗਾਮ ’ਚ ਕਸ਼ਮੀਰੀ ਪੰਡਤ ਰਾਹੁਲ ਭੱਟ ਅਤੇ ਕੁਲਗਾਮ ’ਚ ਮਹਿਲਾ ਟੀਚਰ ਦਾ ਕਤਲ ਕਰ ਦਿੱਤਾ ਗਿਆ। ਇਸ ਕਤਲ ਦੇ ਵਿਰੋਧ ’ਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਵੀ ਹੋਏ। ਕਸ਼ਮੀਰੀ ਪੰਡਤਾਂ ਦੀ ਮੰਗ ਸੀ ਕਿ ਸਾਰੇ ਪ੍ਰਵਾਸੀ ਸਰਕਾਰੀ ਕਰਮਚਾਰੀਆਂ ਨੂੰ ਸੁਰੱਖਿਅਤ ਸਥਾਨ ’ਤੇ ਤਾਇਨਾਤ ਕੀਤਾ ਜਾਵੇ