ਪੰਜਾਬ 'ਚ 26,454 ਅਸਾਮੀਆਂ ਲਈ ਭਰਤੀ ਮੁਹਿੰਮ ਬਾਰੇ ਅਹਿਮ ਫੈਸਲਾ, ਪੰਜਾਬੀ ਭਾਸ਼ਾ ਪ੍ਰੀਖਿਆ ਪਾਸ ਕਰਨਾ ਲਾਜ਼ਮੀ

in #punjab2 years ago

Punjabi in exams: ਪੰਜਾਬੀ ਭਾਸ਼ਾ ਲਈ ਤਤਪਰ ਪੰਜਾਬ ਦੀ ਮਾਨ ਸਰਕਾਰ ਨੇ ਹੁਣ ਗਰੁੱਪ ਸੀ ਤੇ ਗਰੁੱਪ ਡੀ ਦੀਆਂ ਅਸਾਮੀਆਂ ਲਈ ਵੀ ਪੰਜਾਬੀ ਲਾਜ਼ਮੀ ਕਰ ਦਿੱਤੀ ਹੈ। ਆਪਣੀ ਰਿਹਾਇਸ਼ 'ਤੇ ਰੱਖੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ 'ਚ ਸੀਐਮ ਮਾਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਯਾਨੀ Applicants ਲਈ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਵਿੱਚ ਘੱਟੋ-ਘੱਟ 50 ਪ੍ਰਤੀਸ਼ਤ ਅੰਕ ਪ੍ਰਾਪਤ ਕਰਨਾ ਵੀ ਲਾਜ਼ਮੀ ਹੋਵੇਗਾ।
ਸੀਐਮ ਨੇ ਫੈਸਲੇ 'ਚ ਸਪੱਸ਼ਟ ਕੀਤਾ ਕਿ ਭਰਤੀ ਲਈ ਅਪੀਅਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਭਰਤੀ ਪ੍ਰੀਖਿਆ ਤੋਂ ਪਹਿਲਾਂ ਪੰਜਾਬੀ ਯੋਗਤਾ ਦੀ ਪ੍ਰੀਖਿਆ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ ਕਰਨੀ ਲਾਜ਼ਮੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 26,454 ਅਸਾਮੀਆਂ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿਚੋਂ ਗਰੁੱਪ 'ਸੀ' ਤੇ 'ਡੀ' ਦੀਆਂ ਅਸਾਮੀਆਂ ਦੀ ਗਿਣਤੀ ਕਾਫ਼ੀ ਹੈ।
12fcb6977f85040be5193aeb67e4b025_original.jpg

Sort:  

जब wortheum news में लाइक करने पर ही एक दूसरे का फायदा तब हमने आपको लाइक ओर फॉलो किया है प्लीज़ आप भी हमे लाइक ओर फॉलो करें।🙏