ਐਨਕਾਊਂਟਰ ਦੇ ਡਰੋਂ ਲਾਰੈਂਸ ਬਿਸ਼ਨੋਈ ਹੁਣ ਦਿੱਲੀ ਹਾਈਕੋਰਟ ਪਹੁੰਚਿਆ

in #punjab2 years ago

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ।ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਵਕੀਲ ਅੱਜ ਦੁਪਹਿਰ 2 ਵਜੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ 'ਤੇ ਸੁਣਵਾਈ ਦੀ ਮੰਗ ਕਰਨਗੇ।

ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ/ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਬਿਸ਼ਨੋਈ ਨੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ।

ਲਾਰੈਂਸ ਨੇ ਕਿਹਾ ਸੀ ਕਿ ਜੇ ਪੰਜਾਬ ਪੁਲਿਸ ਉਸ ਦੇ ਪ੍ਰੋਡਕਸ਼ਨ ਵਾਰੰਟ ਮੰਗਦੀ ਹੈ ਤਾਂ ਉਸ ਦਾ ਐਨਕਾਊਂਟਰ ਹੋ ਸਕਦਾ ਹੈ। ਜੇਕਰ ਉਸ ਨੂੰ ਵਾਰੰਟ ’ਤੇ ਲਿਆ ਜਾਂਦਾ ਹੈ ਤਾਂ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਜੇਕਰ ਪੁਲਿਸ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਅਦਾਲਤ ਨੇ ਇਸ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਲਾਅ ਐਂਡ ਆਰਡਰ ਦਾ ਕੰਮ ਵੇਖਣਾ ਸੂਬੇ ਦੀ ਪੁਲਿਸ ਦਾ ਅਧਿਕਾਰ ਹੈ।

ਹੁਣ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।123-1.jpg