ਸਿੱਧੂ ਮੂਸੇਵਾਲਾ ਦੇ ਨਾਂ ਤੇ ਬਣੇਗਾ ਕੈਂਸਰ ਹਸਪਤਾਲ ਤੇ ਖੇਡ ਸਟੇਡੀਅਮ,cm ਮਾਨ ਨੇ ਕੀਤਾ ਐਲਾਨ

in #punjab2 years ago

12.jpgਮਾਨਸਾ :
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ ਹੈ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਯੂਥ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਂ 'ਤੇ ਮਾਨਸਾ 'ਚ ਕੈਂਸਰ ਹਸਪਤਾਲ ਅਤੇ ਖੇਡ ਸਟੇਡੀਅਮ ਬਣੇਗਾ ।