ਅੰਮ੍ਰਿਤਸਰ: ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਕੀਤੀ ਖੁਦਕੁਸ਼ੀ,ਸਿਰ ਤੇ ਸੀ 8 ਲੱਖ ਦਾ ਕਰਜ਼ਾ।

in #punjab2 years ago

IMG_20220603_110025.jpgਅੰਮ੍ਰਿਤਸਰ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੌਜਵਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਕਾਂਕੜ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਨੂੰ ਖਤਮ ਕਰ ਲਿਆ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਨਵਪ੍ਰੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। ਉਸ ਦੀ ਉਮਰ ਸਿਰਫ 24 ਸਾਲ ਸੀ। ਨਵਪ੍ਰੀਤ ਦਾ ਅਜੇ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਨਵਪ੍ਰੀਤ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਹੈ ਜਿਸ ਵਿਚ ਉਸ ਨੇ ਦੱਸਿਆ ਹੈ ਕਿ ਉਹ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕ ਰਿਹਾ ਹੈ।

ਮ੍ਰਿਤਕ ਨਵਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਨਵਪ੍ਰੀਤ ਦੇ ਪਿਤਾ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਆਪਣੀ ਜਾਨ ਲੈ ਲਈ ਸੀ ਤੇ ਹੁਣ ਇਹੀ ਖੌਫਨਾਕ ਕਦਮ ਉਸ ਵੱਲੋਂ ਚੁੱਕਿਆ ਗਿਆ ਤੇ ਬੀਤੇ ਦਿਨੀਂ ਨਵਪ੍ਰੀਤ ਨੇ ਜ਼ਹਿਰੀਲੀ ਦਵਾਈ ਲਈ ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਥੇ ਹੀ ਉਸ ਦੀ ਮੌਤ ਹੋ ਗਈ।