ਪਿਤਾ ਦੀਆਂ ਅੱਖਾਂ ਸਾਹਮਣੇ ਸਿੱਧੂ ਮੂਸੇਵਾਲਾ ਨੂੰ ਉਤਾਰਿਆ ਮੌਤ ਦੀ ਘਾਟ।

in #punjab2 years ago

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਸਦਰ ਥਾਣਾ ਮਾਨਸਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ । ਪੁਲਿਸ ਵੱਲੋਂ ਮੂਸੇਵਾਲਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ । ਉਸ ਦੇ ਪਿਤਾ ਦਾ ਕਹਿਣਾ ਹੈ ਕਿ ਸਿੱਧੂ ਨੂੰ ਕਈ ਗੈਂਗਸਟਰ ਫਿਰੌਤੀ ਲਈ ਫੋਨ 'ਤੇ ਧਮਕੀਆਂ ਭੇਜਦੇ ਸੀ । ਉਨ੍ਹਾਂ ਦੱਸਿਆ ਕਿ ਲੌਰੈਂਸ ਬਿਸ਼ਨੋਈ ਗੈਂਗ ਵੱਲੋਂ ਸਿੱਧੂ ਨੂੰ ਕਈ ਵਾਰ ਧਮਕੀ ਦਿੱਤੀ ਗਈ ਸੀ । ਜਿਸ ਕਾਰਨ ਸਿੱਧੂ ਨੇ ਇੱਕ ਬੁਲਟਪਰੂਫ ਫਾਰਚੂਨਰ ਗੱਡੀ ਵੀ ਰੱਖੀ ਹੋਈ ਸੀ । ਪਿਤਾ ਨੇ FIR ਵਿੱਚ ਦੱਸਿਆ ਕਿ ਐਤਵਾਰ ਨੂੰ ਜਦੋਂ ਸਿੱਧੂ ਘਰੋਂ ਦੋ ਦੋਸਤਾਂ ਨਾਲ ਥਾਰ ਗੱਡੀ ਵਿੱਚ ਨਿਕਲਿਆ ਸੀ ।ਪਿਤਾ ਨੇ FIR ਵਿੱਚ ਦੱਸਿਆ ਕਿ ਜਦੋਂ ਸਿੱਧੂ ਘਰੋਂ ਨਿਕਲਿਆ ਤਾਂ ਉਹ ਉਸਦੇ ਪਿੱਛੇ ਸਰਕਾਰੀ ਗਨਮੈਨ ਲੈ ਕੇ ਦੂਜੀ ਗੱਡੀ ਵਿੱਚ ਗਏ ਸੀ । ਰਸਤੇ ਵਿੱਚ ਉਨ੍ਹਾਂ ਨੇ ਇੱਕ ਕਰੋਲਾ ਗੱਡੀ ਨੂੰ ਮੂਸੇਵਾਲਾ ਦੀ ਥਾਰ ਦਾ ਪਿੱਛਾ ਕਰਦੇ ਦੇਖਿਆ । ਉਨ੍ਹਾਂ ਦੱਸਿਆ ਕਿ ਉਸ ਗੱਡੀ ਵਿੱਚ ਚਾਰ ਨੌਜਵਾਨ ਸਵਾਰ ਸੀ । ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਬੁਲੈਰੋ ਗੱਡੀ ਤੇ ਕਰੋਲਾ ਗੱਡੀ ਵਿੱਚੋਂ ਬਦਮਾਸ਼ਾਂ ਨੇ ਅੰਨ੍ਹੇਵਾਹ ਫਾਈਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਦੋਨੋ ਗੱਡੀਆਂ ਵਿੱਚ ਸਵਾਰ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ ।ਪਿਤਾ ਨੇ ਦੱਸਿਆ ਕਿ ਉਹ ਮੂਸੇਵਾਲਾ ਅਤੇ ਗੱਡੀ ਵਿੱਚ ਸਵਾਰ ਉਸਦੇ ਦੋ ਦੋਸਤਾਂ ਨੂੰ ਮਾਨਸਾ ਸਿਵਲ ਹਸਪਤਾਲ ਲੈ ਗਏ, ਜਿੱਥੇ ਸਿੱਧੂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਕਤਲ, ਇਰਾਦਾ ਕਤਲ ਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।IMG_20220530_190642.jpg