10 ਸਾਲਾਂ 'ਚ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 589 ਲੋਕਾਂ 'ਤੇ ਕੇਸ ਦਰਜ

in #punjab2 years ago

ਪੰਜਾਬ ਸਰਕਾਰ (Punjab Government) ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ (Mining) ਨਾਲ ਸਬੰਧਤ ਕੇਸਾਂ ਵਿੱਚ ਪਿਛਲੇ ਕਰੀਬ ਇੱਕ ਦਹਾਕੇ ਵਿੱਚ 589 ਵਿਅਕਤੀਆਂ ਵਿਰੁੱਧ 500 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) 2012 ਵਿੱਚ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਗੁਰਬੀਰ ਸਿੰਘ ਪੰਨੂ ਵੱਲੋਂ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ। ਐਫਆਈਆਰ ਦਾ ਰਿਕਾਰਡ ਸਹਾਇਕ ਐਡਵੋਕੇਟ ਜਨਰਲ ਨੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਅੱਗੇ ਪੇਸ਼ ਕੀਤਾ। ਹਾਈਕੋਰਟ ਨੇ ਪਿਛਲੀ ਵਾਰ 5 ਅਪ੍ਰੈਲ ਨੂੰ ਪੰਜਾਬ ਸਰਕਾਰ ਨੂੰ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦਾ ਵੇਰਵਾ ਦੇਣ ਲਈ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਸੀ।
download (8).jpg