ਪੰਜਾਬ ਦੇ ਸਰਕਾਰੀ ਸਕੂਲਾ ਵਿੱਚ 15 ਲੱਖ ਤੋਂ ਵੱਧ ਮੁਫਤ ਵਰਦੀਆਂ ਦੇਣ ਲਈ ਹੁਕਮ ਜਾਰੀ

in #punjab2 years ago

ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਨੂੰ ਦਿੱਤੀ।

ਸਿੱਖਿਆ ਮੰਤਰੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਯਮਾਂ ਮੁਤਾਬਕ ਵਰਦੀਆਂ ਖ਼ਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਅਤੇ ਜੇਕਰ ਇਸ ਮਾਮਲੇ ਵਿੱਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।n38780702616529773269545d1f32bda515b6c23cc6d7de5adb92170f277f6fa8da6842f486ca00aca0aea4.jpg