ਡਿਊਟੀ ਤੇ ਸਮੇਂ ਸਿਰ ਨਾ ਆਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

in #punjab2 years ago

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਇਸ ਲਈ ਜਿ਼ਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਿਆ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿੱਚ ਹੋਈ ਜਿ਼ਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ8/ਕਰਮਚਾਰੀਆਂ ਨੂੰ ਦਿੱਤੇ ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਆਮ ਵੇਖਿਆ ਜਾਂਦਾ ਹੈ ਕਿ ਲੋਕ ਆਪਣੇ ਰੋਜਮੱਰਾ ਦੇ ਕੰਮਾਂ ਲਈ ਦੂਰ ਦੁਰਾਡੀਓ ਸਰਕਾਰੀ ਦਫ਼ਤਰਾਂ ਵਿੱਚ ਆਉਂਦੇ ਹਨ ਪ੍ਰੰਤੂ ਸਬੰਧਤ ਅਧਿਕਾਰੀ ਸੀਟ ਤੋਂ ਗੈਰ ਹਾਜਰ ਹੋਣ ਕਾਰਨ ਉਨ੍ਹਾਂ ਨੂੰ ਮਾਯੂਸ ਹੋ ਕੇ ਵਾਪਸ ਜਾਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਪ੍ਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਕਾਰੀ/ਕਰਮਚਾਰੀ ਸਮੇਂ ਸਿਰ ਹਾਜਰ ਨਹੀਂ ਹੋਣਗੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਆਦੇਸ਼ ਵੀ ਕਿ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਨੂੰ ਸਰਕਾਰੀ ਕੰਮ ਲਈ ਫੀਲਡ ਵਿੱਚ ਜਾਣਾ ਪੈਂਦਾ ਹੈ ਉਹ ਇਸ ਦਾ ਇੰਦਰਾਜ ਮੂਵਮੈਂਟ ਰਜਿਸਟਰ ਵਿੱਚ ਕਰਕੇ ਹੀ ਫੀਲਡ ਵਿੱਚ ਜਾਣ। ਉਨ੍ਹਾਂ ਕਿਹਾ ਕਿ ਮੂਵਮੈਂਟ ਰਜਿਸਟਰ ਵਿੱਚ ਇੰਦਰਾਜ ਦਰਜ਼ ਕਰਕੇ ਦਫ਼ਤਰਾਂ ਤੋਂ ਬਾਹਰ ਜਾਣ ਵਾਲੇ ਅਧਿਕਾਰੀਆ /ਕਰਮਚਾਰੀਆਂ ਨੂੰ ਡਿਊਟੀ ਤੋਂ ਗੈਰ ਹਾਜਰ ਸਮਝਿਆ ਜਾਵੇਗਾ ਅਤੇ ਸਬੰਧਤਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸਸਿ਼ਟ, ਜਿ਼ਲ੍ਹਾ ਸਿ਼ਕਾਇਤ ਨਿਵਾਰਣ ਅਫਸਰ ਸ਼੍ਰੀਮਤੀ ਪਰਲੀਨ ਕਾਲੇਕਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਗੁਰਵਿੰਦਰ ਸਿੰਘ ਜੌਹਲ ਅਤੇ ਡੀ.ਐਸ.ਪੀ. ਸ਼੍ਰੀ ਧਰਮਪਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।n389574200165349480045950b79719ddcbd318daf688869a3cad0559702ecdadd49dc968202b2738b30dff.jpg