ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਮੁਲਾਜ਼ਮਾਂ ਦੀ ਸੀਐੱਮ ਨਾਲ ਬੈਠਕ

in #punjab2 years ago

ਪੰਜਾਬ ਰੋਡਵੇਜ਼-ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਦੁਪਹਿਰ 1:00 ਵਜੇ ਇਹ ਮੀਟਿੰਗ ਹੋਣੀ ਹੈ । ਦਸ ਦਈਏ ਕਿ ਸਰਕਾਰ ਵੱਲੋਂ ਬੈਠਕ ਕਰਨ ਦਾ ਸੱਦਾ ਮਿਲਣ ਤੋਂ ਬਾਅਦ ਯੂਨੀਅਨ ਵੱਲੋਂ ਬੀਤੇ ਦਿਨ 3 ਦਿਨਾਂ ਹੜਤਾਲ ਵਾਪਸ ਲੈ ਲਈ ਗਈ ਹੈ। ਰੋਡਵੇਜ਼-ਪਨਬੱਸ ਅਤੇ ਪੀ.ਆਰ.ਟੀ.ਸੀ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ 14 ਅਗਸਤ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੜਤਾਲ ਵਿੱਢੀ ਗਈ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਸੀ। ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਫੈਸਲਾ ਲਿਆ ਸੀ ਕਿ ਯੂਨੀਅਨ ਵੱਲੋਂ ਹੜਤਾਲ ਸਮੇਤ ਮੁੱਖ ਮੰਤਰੀ ਪੰਜਾਬ ਨੂੰ ਘੇਰਨ ਦਾ ਪ੍ਰੋਗਰਾਮ ਪੋਸਟਪੌਨ ਕੀਤਾ ਜਾਂਦਾ ਹੈ। 15 ਅਗਸਤ ਤੋਂ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਡਿਊਟੀਆਂ 'ਤੇ ਵਾਪਸ ਪਰਤ ਗਏ ਸਨ ਅਤੇ ਬੱਸ ਸੇਵਾ ਆਮ ਵਾਂਗ ਬਹਾਲ ਕੀਤੀ ਗਈ।