ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੁਰੱਖਿਆ ਸਖ਼ਤ

in #punjab2 years ago

ਪਿਛਲੀ ਵਾਰ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਆ ਰਹੇ ਹਨ। ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ। ਪੂਰੇ ਇਲਾਕੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਪਿਛਲੀ ਵਾਰ ਸੁਰੱਖਿਆ ਦੀ ਢਿੱਲ ਕਾਰਨ ਪੰਜਾਬ ਸਰਕਾਰ 'ਤੇ ਕਾਫੀ ਸਵਾਲ ਚੁੱਕੇ ਗਏ ਸੀ। ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਇਸ ਵਾਰ 7 ਹਜ਼ਾਰ ਦੇ ਕਰੀਬ ਜਵਾਨ ਡਿਊਟੀ 'ਤੇ ਤਿਆਰ ਹਨ। ਪੰਜਾਬ ਪੁਲਿਸ ਤੋਂ ਇਲਾਵਾ ਵਿਸ਼ੇਸ਼ ਸੁਰੱਖਿਆ ਬਲ (ਐਸਐਸਐਫ) ਦੇ ਅਧਿਕਾਰੀ ਸੁਰੱਖਿਆ ਦੀ ਨਿਗਰਾਨੀ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਦੇ ਅਧਿਕਾਰੀ ਵੀ ਮੋਹਾਲੀ ਪਹੁੰਚ ਗਏ ਹਨ।ਪੁਲਿਸ ਤੋਂ ਇਲਾਵਾ ਐਸਐਸਐਫ ਦੇ ਗਾਰਡ ਅਤੇ ਸਨਾਈਪਰ ਕਮਾਂਡੋ ਵੀ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਨੂੰ ਵੀ ਸਟੈਂਡਬਾਏ 'ਤੇ ਰੱਖਿਆ ਗਿਆ ਹੈ।623bdb431c7f4bf1214bceaa4b485d78166124865269558_original.webp